Road Accident: ਤਰਨਤਾਰਨ ਵਿੱਚ ਬੀਤੀ ਰਾਤ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਟਰਾਲੇ ਵਿਚਾਲੇ ਹੋਏ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ।


ਸਥਾਨਕ ਲੋਕਾਂ ਨੇ ਦੱਸਿਆ ਕਿ ਚਾਰ ਵਿਅਕਤੀ ਚਿੱਟੇ ਰੰਗ ਦੀ ਸਵਿਫਟ ਕਾਰ 'ਚ ਨੈਸ਼ਨਲ 54 'ਤੇ ਹਰੀਕੇ ਬਾਈਪਾਸ 'ਤੇ ਜਾ ਰਹੇ ਸਨ। ਇਸ ਦੌਰਾਨ ਇੱਕ ਖਰਾਬ ਟਰਾਲਾ ਸੜਕ ਕਿਨਾਰੇ ਖੜ੍ਹਾ ਸੀ। ਧੁੰਦ ਵਿੱਚ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਵਿਫਟ ਕਾਰ ਪਿੱਛੇ ਤੋਂ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੀ ਛੱਤ ਅਤੇ ਇੱਕ ਪਾਸੇ ਸਾਰਾ ਚਿਪਕ ਗਿਆ। ਕਾਰ 'ਚ ਬੈਠੇ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਨੂੰ ਤੁਰੰਤ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ।


ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂਹਰਸਹਾਏ ਦਾ ਪਰਿਵਾਰ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਤਿੰਨਾਂ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿੱਚ ਰੌਬਿਨ, ਗੁਰਦੇਵ ਸਿੰਘ ਅਤੇ ਰਾਜਬੀਰ ਸ਼ਾਮਲ ਹਨ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ।


ਕਾਰ ਦੀ ਰਫ਼ਤਾਰ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਅੱਗੇ ਖੜ੍ਹਾ ਟਰਾਲਾ ਕਰੀਬ 20 ਮੀਟਰ ਤੱਕ ਅੱਗੇ ਵਧ ਗਿਆ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਜਾ ਵੱਜਿਆ। ਟਰਾਲਾ ਚਾਲਕ ਮੌਕੇ ਤੋਂ ਫਰਾਰ ਹੈ। ਪੁਲਿਸ ਨੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ 'ਚ ਬੈਠੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਵੀ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।