Amritsar News: ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਇਹ ਸਾਰੀ ਵਾਰਦਾਤ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।



ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ



ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਣੀ ਕੇ ਬਾਗ਼ ਇਲਕੇ ਦੀ ਪੰਜਾਬ ਨੈਸ਼ਨਲ ਬੈਂਕ 'ਚ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਕਿੰਨੇ ਪੈਸੇ ਲੁੱਟ ਕੇ ਲੈ ਗਏ ਹਨ, ਇਸ ਬਾਰੇ ਅਜੇ ਤੱਕ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਬੈਂਕ ਸਟਾਫ ਦੇ ਅਨੁਸਾਰ ਅੰਦਾਜ਼ਨ 20 ਤੋਂ 23 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ

ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ 'ਚ 12 ਵਜੇ ਦੇ ਕਰੀਬ ਦੋ ਵਿਅਕਤੀ ਆਉਂਦੇ ਹਨ। ਇਕ ਵਿਅਕਤੀ ਬੈਂਕ ਦੇ ਬਾਹਰ ਖੜਾ ਰਹਿੰਦਾ ਹੈ ਅਤੇ ਦੂਜਾ ਵਿਅਕਤੀ ਬੈਂਕ ਦੇ ਅੰਦਰ ਆਉਂਦਾ ਹੈ। ਜਿਸ ਵੱਲੋਂ ਪਿਸਤੌਲ ਦੀ ਨੋਕ 'ਤੇ ਕੈਸ਼ੀਅਰ ਕੋਲੋ ਪੈਸੇ ਦੀ ਲੁੱਟ ਕਰ ਲਈ ਗਈ ਹੈ। ਇਹ ਮਾਮਲਾ ਪੁਲਿਸ ਥਾਣਾ ਕੰਟੋਨਮੈਂਟ ਅਧੀਨ ਆਉਂਦਾ ਹੈ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।


ਇਹ ਵੀ ਪੜ੍ਹੋ :  ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਸੰਗਰੂਰ ਜ਼ਿਲੇ ਦੇ ਸੁਨਾਮ ਦੇ ਸਿਵਲ ਹਸਪਤਾਲ ਨੇੜੇ ਦਵਾਈਆਂ ਦੇ ਮੋਦੀਖਾਨੇ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਸੀ। ਉਥੇ ਮੌਜੂਦ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਮੋਬਾਇਲ ਅਤੇ ਨਕਦੀ ਲੁੱਟ ਲਈ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਪਾਸ਼ ਏਰੀਆ ਸੈਕਟਰ -32 ਵਿੱਚ ਚੋਰਾਂ ਨੇ ਇੱਕ ਡਾਕਟਰ ਦੀ ਕੋਠੀ ਨੂੰ ਨਿਸ਼ਾਨਾ ਬਣਾਇਆ ਹੈ। ਮਿਲੀ ਜਾਣਕਾਰੀ ਅਨੁਸਾਰ 7 ਤੋਂ 8 ਲੱਖ ਦਾ ਨੁਕਸਾਨ ਹੋ ਗਿਆ ਹੈ ਅਤੇ ਮਾਲਿਕ ਰਾਜਸਥਾਨ ਗਏ ਹੋਏ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।