Amritsar News: ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਨਜ਼ਦੀਕ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਅਜੀਤਪਾਲ (ਉਮਰ ਕਰੀਬ 50 ਸਾਲ) ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ ਦੱਸਿਆ ਜਾ ਰਿਹਾ ਹੈ।
ਪੁਲਿਸ ਸੂਤਰਾਂ ਮੁਤਾਬਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਰਸਤੇ ਦੇ ਵਿੱਚ ਕਿਸੇ ਕਾਰਨ ਆਪਣੀ ਗੱਡੀ ਰੋਕੀ। ਇਸ ਦੌਰਾਨ ਕੋਲੋਂ ਜਾ ਰਹੇ ਦੂਸਰੇ ਵਾਹਨ ਵਿੱਚੋਂ ਫਾਇਰਿੰਗ ਕੀਤੀ ਗਈ। ਗੋਲੀ ਲੱਗਣ ਨਾਲ ਅਜੀਤਪਾਲ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤਿਆਂ ਉੱਪਰ ਕੇਸ ਦਰਜ ਕਰ ਲਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਮ੍ਰਿਤਕ ਅਕਾਲੀ ਆਗੂ ਬਟਾਲਾ ਦੇ ਨੇੜਲੇ ਪਿੰਡ ਸ਼ੇਖੋਪੁਰ ਖ਼ੁਰਦ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਹੇ ਸਨ, ਉਸ ਦੌਰਾਨ ਪਿੱਛੋਂ ਆਏ ਕਾਰ ਸਵਾਰ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਅਜੀਤਪਾਲ ਜ਼ਖ਼ਮੀ ਹੋ ਗਏ ਅਤੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਜਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ
ਦੱਸਿਆ ਜਾ ਰਿਹਾ ਹੈ ਕਿ ਅਜੀਤਪਾਲ ਬੀਤੇ ਦਿਨ ਹੀ ਅੰਮ੍ਰਿਤਸਰ ਤੋਂ ਆਪਣੇ ਪਿੰਡ ਬਟਾਲਾ ਗਏ ਸਨ। ਪਿੰਡ ਪਹੁੰਚਣ ਉਪਰੰਤ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਮੁੜ ਆਪਣੇ ਘਰ ਤੋਂ ਅੰਮ੍ਰਿਤਸਰ ਲਈ ਆਪਣੇ ਦੋਸਤ ਨਾਲ ਗੱਡੀ 'ਚ ਚੱਲ ਪਏ। ਇਸ ਦੌਰਾਨ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਅਜੀਤਪਾਲ ਵੱਡੇ ਅਕਾਲੀ ਆਗੂਆਂ ਦੇ ਕਾਫ਼ੀ ਨੇੜੇ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।