Amritsar News: ਜੇਲ 'ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।
ਜ਼ਿਕਰ ਕਰ ਦਈਏ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਬਿਕਰਮ ਮਜੀਠੀਆ ਅਤੇ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਜੱਜ ਨੇ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਦਸੰਬਰ ਰੱਖੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਉਹ ਕਿਸੇ ਝੂਠੇ ਕੇਸ ਤੋਂ ਡਰਨ ਵਾਲੇ ਨਹੀਂ ਹਨ।
ਇਸੇ ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੰਜੇ ਸਿੰਘ 'ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਜਿਹੜਾ ਵਿਅਕਤੀ ਮੈਨੂੰ ਜੇਲ 'ਚ ਰੱਖਣ ਦੀ ਕੋਸ਼ਿਸ਼ ਕਰਦਾ ਸੀ, ਅੱਜ ਉਹ ਅਦਾਲਤ 'ਚ ਪੇਸ਼ ਹੋਣ ਲਈ ਤਿਹਾੜ ਜੇਲ 'ਚੋਂ ਆਇਆ ਹੈ ਅਤੇ ਉਹ ਵੀ ਸ਼ਰਾਬ ਘੁਟਾਲੇ ਕੇਸ ਨੂੰ ਵਿੱਚ ਬੰਦ ਹੈ।
ਬਿਸ਼ਨੋਈ ਮਾਮਲੇ ਵਿੱਚ ਅਜੇ ਤੱਕ ਕਿਉਂ ਨਹੀਂ ਕੀਤੀ ਗਈ ਜਾਂਚ
ਇਸ ਮੌਕੇ ਮੀਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ ਉਨ੍ਹਾਂ ਕਿਹਾ ਕਿ ਇੱਥੇ ਸਰੇਆਮ ਪੁਲਿਸ ਮੁਲਾਜ਼ਮ ਦਾ ਕਤਲ ਹੋ ਗਿਆ ਹੈ। ਸ਼ਰੇਆਮ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਹੋ ਜਾਦਾ ਤੇ ਹਾਈਕੋਰਟ ਐਕਸ਼ਨ ਦਾ ਰਿਕਾਰਡ ਮੰਗਦੀ ਹੈ ਕਿਉਂਕਿ ਹਾਲੇ ਤੱਕ ਜਾਂਚ ਕੀਤੀ ਹੀ ਨਹੀਂ ਗਈ ਹੈ।
ਪੁਲਿਸ ਮੁੱਖ ਮੰਤਰੀ ਨੂੰ ਖ਼ੁਸ਼ ਕਰਨ ਦੀ ਕਰ ਰਹੀ ਹੈ ਕੋਸ਼ਿਸ਼
ਮਜੀਠੀਆ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਨੇ ਮੁੱਖ ਮੰਤਰੀ ਦੀ ਪੱਗ ਦੇ ਰੰਗ ਦੀ ਪੱਗ ਬੰਨੀ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਖੁਸ਼ ਕਰ ਰਹੀ ਹੈ। ਲੋਕਾਂ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਆ ਜਾ ਰਹੀਆਂ ਹਨ ਤੇ ਪੁਲਿਸ ਸੰਜੇ ਸਿੰਘ ਨਾਲ ਪਿਕਨਿਕ ਮਨਾ ਰਹੀ ਹੈ।