Crime News: ਤਰਨਤਾਰਨ 'ਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਝਬਾਲ ਦਾ ਸਰਪੰਚ ਸੋਨੂੰ ਚੀਮਾ ਸੈਲੂਨ ਵਿੱਚ ਆਪਣੇ ਵਾਲ ਕਟਵਾ ਰਿਹਾ ਸੀ ਜਿਸ ਸਮੇਂ ਉਸ ਉੱਤੇ ਕਾਤਲਾਨਾਂ ਹਮਲਾ ਕੀਤਾ ਗਿਆ। ਇਸ ਦੌਰਾਨ ਸਰਪੰਚ ਦੇ ਦੋ ਗੋਲ਼ੀਆਂ ਲੱਗੀਆਂ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਸੈਲੂਨ ਵਾਲੇ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਇੱਕ ਨੌਜਵਾਨ ਆਇਆ। ਉਸਨੇ ਵਾਲ ਕੱਟਣ ਲਈ ਕਿਹਾ ਜਿਸ ਨੂੰ ਮੈਂ ਕੁਝ ਸਮਾਂ ਇੰਤਜ਼ਾਰ ਕਰਨ ਲਈ ਕਿਹਾ ਪਰ ਕੁਝ ਮਿੰਟਾਂ ਬਾਅਦ ਹੀ ਉਸ ਨੇ ਵਾਲ ਕਟਵਾ ਰਹੇ ਸੋਨੂੰ ਚੀਮਾ ਉੱਤੇ ਗੋਲ਼ੀਆਂ ਚਲਾ ਦਿੱਤੀ।


ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਬਾਈਕ 'ਤੇ ਆਇਆ ਸੀ। ਗੋਲੀ ਚਲਾਉਣ ਵਾਲੇ ਨੌਜਵਾਨ ਦਾ ਇੱਕ ਸਾਥੀ ਆਪਣੀ ਬਾਈਕ ਸਟਾਰਟ ਕਰਕੇ ਦੁਕਾਨ ਦੇ ਬਾਹਰ ਖੜ੍ਹਾ ਸੀ। ਸਰਪੰਚ ਨੂੰ ਗੋਲੀ ਮਾਰਨ ਤੋਂ ਬਾਅਦ ਦੋਵੇਂ ਬਾਈਕ 'ਤੇ ਫਰਾਰ ਹੋ ਗਏ।


ਕਾਂਗਰਸ ਛੱਡ ਆਪ ਵਿੱਚ ਹੋਇਆ ਸੀ ਸ਼ਾਮਲ


ਸੋਨੂੰ ਚੀਮਾ ਦੇ ਸਿਆਸੀ ਕਰੀਅਰ ਦੀ ਕਾਫੀ ਚਰਚਾ ਰਹੀ ਹੈ। 2017 ਤੋਂ ਪਹਿਲਾਂ ਸੋਨੂੰ ਚੀਮਾ ਨੂੰ ਅਕਾਲੀ ਦਲ ਦਾ ਸਮਰਥਨ ਸੀ। ਉਹ 2017 ਵਿੱਚ ਸਰਕਾਰ ਬਦਲਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਸੋਨੂੰ ਦੀ ਆਪਣੇ ਸਾਬਕਾ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ ਨਾਲ ਨਹੀਂ ਬਣੀ। ਜਦੋਂ 2021 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਉਹ ਇਸ ਵਿੱਚ ਸ਼ਾਮਲ ਹੋ ਗਏ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :