Amritsar News: ਸਾਬਕਾ ਆਈਪੀਐਸ ਅਧਿਕਾਰੀ ਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਨੂੰ ਇੱਕ ਪੱਤਰ ਭੇਜ ਕੇ ਸ਼ਹਿਰ ਵਿੱਚ ਲਾਏ ਗਏ ਪਾਮ ਦੇ ਦਰੱਖਤਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।


ਉਨ੍ਹਾਂ ਦੋਸ਼ ਲਾਇਆ ਕਿ ਇਹ ਦਰੱਖ਼ਤ ਲਾਉਣ ਤੇ ਇਨ੍ਹਾਂ ਦੀ ਸਾਂਭ-ਸੰਭਾਲ ਦੇ ਮਾਮਲੇ ਵਿਚ ਵੱਡੀ ਕੁਤਾਹੀ ਕੀਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਵੀ ਪੱਤਰ ਭੇਜਿਆ ਹੈ। ਇਸ ਸਬੰਧੀ ਪੱਤਰ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਲਾਪ੍ਰਵਾਹੀ ਤੇ ਕੁਤਾਹੀ ਹੋਈ ਹੈ, ਜਿਸ ਵਿੱਚ ਫੰਡਾਂ ਦਾ ਘਪਲਾ ਵੀ ਸ਼ਾਮਲ ਹੈ। 


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਸ਼ਹਿਰ 'ਚ ਚੱਲ਼ਣਗੀਆਂ 80 ਹੋਰ ਬਿਜਲੀ ਵਾਲੀਆਂ ਬੱਸਾਂ


ਇਸ ਮਾਮਲੇ ਬਾਰੇ ਉਨ੍ਹਾਂ ਦੋਸ਼ ਲਾਇਆ ਕਿ ਇਹ ਘਪਲਾ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋਇਆ ਹੈ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਗਏ ਇਹ ਦਰੱਖ਼ਤ ਅੱਜ ਮਾੜੀ ਹਾਲਤ ਵਿੱਚ ਹਨ ਅਤੇ ਕਈ ਥਾਵਾਂ ’ਤੇ ਇਹ ਦਰੱਖਤ ਮਰ ਚੁੱਕੇ ਹਨ।


ਇਸ ਦੌਰਾਨ  ਉਨ੍ਹਾਂ ਮੰਗ ਕੀਤੀ ਹੈ ਕਿ ਇਹ ਜਾਂਚ ਕਰਵਾਉਣ ਦੌਰਾਨ ਇਹ ਪਤਾ ਲਾਇਆ ਜਾਵੇ ਕਿ ਇਹ ਦਰੱਖਤ ਲਾਉਣ ਕਰਨ ਸਮੇਂ ਇੱਥੋਂ ਦੇ ਵਾਤਾਵਰਣ ਨੂੰ ਧਿਆਨ ਵਿੱਚ ਕਿਉਂ ਨਹੀਂ ਰੱਖਿਆ ਗਿਆ, ਕਿੰਨੇ ਦਰੱਖਤ ਲਾਏ ਗਏ ਤੇ ਕਿੰਨੇ ਠੀਕ ਹਨ। ਇਸ ਯੋਜਨਾ ਦੇ ਠੇਕੇਦਾਰ ਦੇ ਅਧਿਕਾਰੀਆਂ ਨਾਲ ਸਬੰਧਾਂ ਦਾ ਪਤਾ ਵੀ ਲਾਇਆ ਜਾਵੇ।


ਇਹ ਵੀ ਪੜ੍ਹੋ:Patiala News: ਕੇਂਦਰ ਸਰਕਾਰ ਅਡਾਨੀ ਨੂੰ ਵਿੱਤੀ ਲਾਭ ਦੇਣ ਲਈ ਪੰਜਾਬ ਸਿਰ ਬੇਲੋੜਾ ਖ਼ਰਚਾ ਮੜ੍ਹ ਰਹੀ: ਸੀਐਮ ਭਗਵੰਤ ਮਾਨਸ ਨੂੰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ:India Army: ਤੁਰਕੀ ਦੇ ਬਚਾਅ ਕਾਰਜ 'ਚ ਲੱਗਾ ਭਾਰਤੀ ਫੌਜੀ, ਘਰ 'ਚ ਗੂੰਜੀਆਂ ਕਿਲਕਾਰੀਆਂ - ਵੀਡੀਓ ਕਾਲ 'ਚ ਦੇਖੀ ਬੇਟੇ ਦੀ ਝਲਕ