Amritsar News: ਅੰਮ੍ਰਿਤਸਰ ਵਿੱਚ ਵੀ ਅੱਜ ਯਾਨੀਕਿ 13 ਮਈ ਨੂੰ ਵੀ ਸਕੂਲ-ਕਾਲਜ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦਿੱਤੇ ਗਏ ਆਦੇਸ਼ਾਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 13 ਮਈ ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ (Online classes) ਲਗਾ ਸਕਦੇ ਹਨ। ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਨ ਤੌਰ ‘ਤੇ ਬੰਦ ਰੱਖਿਆ ਜਾਵੇ। ਦੱਸ ਦਈਏ ਬੀਤੀ ਦਿਨੀਂ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲ ਤੇ ਹੋਰ ਸਿੱਖਿਆ ਅਦਾਰੇ ਖੁੱਲ੍ਹ ਚੁੱਕੇ ਹਨ। ਬੱਚਿਆਂ ਦੀ ਪੜ੍ਹਾਈ ਪਹਿਲਾਂ ਵਾਂਗ ਸ਼ੁਰੂ ਹੋ ਚੁੱਕੀ ਹੈ।
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ/ਕਾਲਜ਼/ਯੂਨੀਵਰਸਿਟੀ/ ਵਿੱਦਿਅਕ ਅਦਾਰੇ ਮਿਤੀ 13 ਮਈ ਨੂੰ ਬੰਦ ਰਹਿਣਗੇ।
ਟੀਚਰ ਆਨਲਾਈਨ ਕਲਾਸਾਂ ਲਗਾ ਸਕਦੇ ਨੇ
ਅਧਿਆਪਕ ਆਪਣੇ ਘਰਾਂ ਤੋਂ ਵਿੱਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਨ ਤੌਰ ਤੇ ਬੰਦ ਰੱਖਿਆ ਜਾਵੇ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੰਕੈ:/ਐਲੀ:), ਅੰਮ੍ਰਿਤਸਰ ਇਹਨਾਂ ਹੁਕਮਾਂ ਦੀ ਪਾਲਣਾਂ ਯਕੀਨੀ ਬਨਾਉਣਗੇ। ਅੰਮ੍ਰਿਤਸਰ ਦੇ ਡੀਸੀ ਸਾਕਸ਼ੀ ਸ਼ਾਹਨੀ ਨੇ ਜਾਰੀ ਆਦੇਸ਼ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।