ਪੜਚੋਲ ਕਰੋ

ਅੰਮ੍ਰਿਤਸਰ 'ਚ 24 ਘੰਟਿਆਂ ਦੇ ਅੰਦਰ ਦੂਜਾ Encounter, ਪੁਲਿਸ ਹਿਰਾਸਤ ਵਿੱਚੋਂ ਭੱਜ ਰਹੇ ਤਸਕਰ ਦੇ ਲੱਤ 'ਚ ਮਾਰੀ ਗੋਲੀ

ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਜਗਤਾਰ ਸਿੰਘ ਨੂੰ ਅਟਾਰੀ ਨਾਲੇ ਦੇ ਨੇੜੇ ਲੈ ਗਿਆ ਸੀ, ਜਿੱਥੋਂ ਉਸ ਤੋਂ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾਣੇ ਸਨ ਪਰ ਜਿਵੇਂ ਹੀ ਪੁਲਿਸ ਨੇ ਮੌਕੇ 'ਤੇ ਉਸ ਤੋਂ ਪੁੱਛਗਿੱਛ ਸ਼ੁਰੂ ਕੀਤੀ, ਉਸਨੇ ਆਪਣੇ ਆਪ ਨੂੰ ਪੁਲਿਸ ਵਾਲੇ ਤੋਂ ਛੁਡਾ ਲਿਆ ਤੇ ਭੱਜਣ ਲੱਗ ਪਿਆ।

Punjab Police: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਅਟਾਰੀ ਬਾਰਡਰ ਨੇੜੇ ਇੱਕ ਨਸ਼ਾ ਤਸਕਰ ਨਾਲ ਮੁਕਾਬਲਾ ਹੋਇਆ ਹੈ। ਕੱਲ੍ਹ, ਪੁਲਿਸ ਨੇ ਦੋ ਨਸ਼ਾ ਤਸਕਰਾਂ ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਇੱਕ ਕਿਲੋਗ੍ਰਾਮ ਆਈਸ ਡਰੱਗ ਤੇ 1.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਰਿਕਵਰੀ ਦੌਰਾਨ ਜਗਤਾਰ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ।

ਇਸ ਬਾਬਤ SHO ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਜਗਤਾਰ ਸਿੰਘ ਨੂੰ ਅਟਾਰੀ ਨਾਲੇ ਦੇ ਨੇੜੇ ਲੈ ਗਿਆ ਸੀ, ਜਿੱਥੋਂ ਉਸ ਤੋਂ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾਣੇ ਸਨ ਪਰ ਜਿਵੇਂ ਹੀ ਪੁਲਿਸ ਨੇ ਮੌਕੇ 'ਤੇ ਉਸ ਤੋਂ ਪੁੱਛਗਿੱਛ ਸ਼ੁਰੂ ਕੀਤੀ, ਉਸਨੇ ਆਪਣੇ ਆਪ ਨੂੰ ਪੁਲਿਸ ਵਾਲੇ ਤੋਂ ਛੁਡਾ ਲਿਆ ਤੇ ਭੱਜਣ ਲੱਗ ਪਿਆ। ਪੁਲਿਸ ਨੇ ਉਸਨੂੰ ਰੁਕਣ ਦੀ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਹੀਂ ਰੁਕਿਆ ਤਾਂ ਪੁਲਿਸ ਨੇ ਗੋਲੀ ਚਲਾ ਦਿੱਤੀ, ਜੋ ਉਸਦੀ ਲੱਤ ਵਿੱਚ ਲੱਗੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਪੁਲਿਸ ਨੇ ਜ਼ਖਮੀ ਜਗਤਾਰ ਸਿੰਘ ਨੂੰ ਫੜ ਲਿਆ ਤੇ ਉਸਨੂੰ ਲੋਪੋਕੇ ਹਸਪਤਾਲ ਲੈ ਗਈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਲ੍ਹ ਜਗਤਾਰ ਸਿੰਘ ਤੇ ਅੰਗਰੇਜ਼ ਸਿੰਘ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਤੇ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਨੁਸਾਰ, ਦੋਵੇਂ ਦੋਸ਼ੀ ਪੰਜਾਬ ਵਿੱਚ ਆਈਸੀਈ ਡਰੱਗਜ਼ ਦੀ ਤਸਕਰੀ ਵਿੱਚ ਸ਼ਾਮਲ ਸਨ ਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਵੀ ਜੁੜੇ ਹੋਏ ਹਨ। ਪੁਲਿਸ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਲੋਕ ਕਿਹੜੇ ਤਸਕਰਾਂ ਦੇ ਸੰਪਰਕ ਵਿੱਚ ਸਨ।

ਪੁਲਿਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਸ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਜੜ੍ਹਾਂ ਤੋਂ ਖਤਮ ਕੀਤਾ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਜਲਦੀ ਹੀ ਕੁਝ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਇਸ ਵੇਲੇ ਜਗਤਾਰ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਿਸ ਅਗਲੇਰੀ ਜਾਂਚ ਵਿੱਚ ਲੱਗੀ ਹੋਈ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget