Arvind Kejriwal : ਮੰਤਰੀ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ, ਵੱਖ-ਵੱਖ ਥਾਵਾਂ ’ਤੇ 3500 ਪੁਲਿਸ ਮੁਲਾਜ਼ਮ ਤਾਇਨਾਤ
Aam Adami Party - ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ 'ਚ ਅੱਜ ਕੇਜਰੀਵਾਲ ਦੀ ਰੈਲੀ..
Arvind Kejriwal - ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ 'ਚ ਅੱਜ ਕੇਜਰੀਵਾਲ ਦੀ ਰੈਲੀ ਨੂੰ ਲੈ ਕੇ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ 'ਆਪ' ਵਰਕਰਾਂ ਨੂੰ ਰੈਲੀ ਤੱਕ ਪਹੁੰਚਾਉਣ ਲਈ 700 ਬੱਸਾਂ ਤਾਇਨਾਤ ਕੀਤੀਆਂ ਹਨ। ਇਸ ਕਰਕੇ ਨਾ ਸਿਰਫ ਕਈ ਰੂਟ ਪ੍ਰਭਾਵਿਤ ਹੋਣਗੇ, ਸਗੋਂ ਯਾਤਰੀਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਫੇਰੀ ਕਰਕੇ ਸ਼ਹਿਰ ਦੇ ਸਾਰੇ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਸਣੇ 150 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਸ ਵਿੱਚ ਕਲਰਕ ਤੋਂ ਲੈ ਕੇ ਨੌਕਰ ਤੱਕ ਹਰ ਕੋਈ ਸ਼ਾਮਿਲ ਹੈ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ 3500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਅੱਜ ਐਮੀਨੈਂਸ ਸਕੂਲਾਂ ਦਾ ਉਦਘਾਟਨ ਕਰਨਗੇ। ਅੰਮ੍ਰਿਤਸਰ ਵਿੱਚ ਪਹਿਲੇ ਪੜਾਅ ਵਿੱਚ ਮਾਲ ਰੋਡ, ਜੰਡਿਆਲਾ, ਛੇਹਰਟਾ ਅਤੇ ਟਾਊਨ ਹਾਲ ਸਕੂਲਾਂ ਦਾ ਉਦਘਾਟਨ ਕੀਤਾ ਜਾਵੇਗਾ। ਛੇਹਰਟਾ ਅਤੇ ਜੰਡਿਆਲਾ ਸਕੂਲਾਂ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਮਾਲ ਰੋਡ ਸਕੂਲ ਵਿੱਚ ਆਡੀਟੋਰੀਅਮ ਅਤੇ ਛੱਤ ਦਾ ਕੰਮ ਚੱਲ ਰਿਹਾ ਹੈ, ਜਦਕਿ ਟਾਊਨ ਹਾਲ ਸਕੂਲ ਦੇ ਬਾਹਰ ਬਾਸਕਟਬਾਲ ਗਰਾਊਂਡ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਦੋਵਾਂ ਸਕੂਲਾਂ ਵਿੱਚ ਅਜੇ ਵੀ ਕਰੀਬ 10 ਫੀਸਦੀ ਕੰਮ ਬਾਕੀ ਹੈ। ਸਕੂਲ ਛੇਹਰਟਾ ਵਿੱਚ ਅੱਜ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸਦੇ ਨਾਲ ਹੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਮੰਗਲਵਾਰ ਸ਼ਾਮ ਨੂੰ ਵਿਧਾਇਕਾਂ ਨੇ 8 ਵਜੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨੂੰ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਕਿਹਾ ਗਿਆ ਹੈ ਕਿ ਸੁਰੱਖਿਆ ਵਿਚ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ।