Amrirsar News: ਕਾਂਗਰਸ ਦੇ ਸੀਨੀਅਰ ਲੀਡਰ ਓਪੀ ਸੋਨੀ ਨੂੰ ਹਸਤਪਾਲ ਤੋਂ ਛੁੱਟੀ ਮਿਲਦਿਆਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਓਪੀ ਸੋਨੀ ਨੂੰ ਵੀਲ੍ਹਚੇਅਰ ਉੱਪਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਓਪੀ ਸੋਨੀ ਦਾ ਹੋਰ ਰਿਮਾਂਡ ਮੰਗਿਆ ਹੈ।

ਦੱਸ ਦਈਏ ਕਿ ਓਪੀ ਸੋਨੀ ਦੀ ਸਿਹਤ 'ਚ ਸੁਧਾਰ ਹੋਣ ਮਗਰੋਂ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਤਪਾਲ ਤੋਂ ਛੁੱਟੀ ਮਿਲ ਗਈ ਹੈ। ਇਸ ਮਗਰੋਂ ਵਿਜੀਲੈਂਸ ਵੱਲੋਂ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਓਪੀ ਸੋਨੀ ਦਾ ਹੋਰ ਰਿਮਾਂਡ ਲੈਣ ਲਈ ਅਰਜ਼ੀ ਲਾਈ ਹੈ।


ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੀ ਐਮਪੀ ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ। ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਵਿਜੀਲੈਂਸ ਨੇ ਓਪੀ ਸੋਨੀ ਖਿਲਾਫ਼ 10 ਕਰੋੜ 63 ਲੱਖ ਰੁਪਏ ਦੀ ਜਾਇਦਾਦ ਨੂੰ ਲੈ ਕੇ ਕਾਰਵਾਈ ਕੀਤੀ ਸੀ। ਵਿਜੀਲੈਂਸ ਮੁਤਾਬਕ ਸੋਨੀ ਨੇ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ 27 ਦਸੰਬਰ 2017 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਸੋਨੀ ਨੇ ਆਪਣੇ ਨਾਮ, ਆਪਣੀ ਪਤਨੀ ਅਤੇ ਪੁੱਤਰ ਦੇ ਨਾਮ 'ਤੇ 10 ਕਰੋੜ 63 ਲੱਖ ਦੀ ਜ਼ਮੀਨ ਬਣਾਈ ਹੈ। ਜਿਸ ਦਾ ਹਿਸਾਬ ਓਪੀ ਸੋਨੀ ਵਿਜੀਲੈਂਸ ਨੂੰ ਨਹੀਂ ਦੇ ਸਕੇ ਕਿ ਉਹਨਾਂ ਦੀ ਆਮਦਨ ਦਾ ਸਰੋਤ ਕੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ