Golden Temple yoga: ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਲੜਕੀ 'ਤੇ SGPC ਨੇ ਲਾਏ ਹੋਰ ਵੱਡੇ ਇਲਜ਼ਾਮ, ਲੜਕੀ ਦੀ ਮਦਦ ਕਰਨ ਦਾ ਵੀ ਕੀਤਾ ਐਲਾਨ
Golden Temple yoga: ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਯੋਗਾ ਗਰਲ ਅਰਚਨਾ ਮਕਵਾਨਾ ਖਿਲਾਫ SGPC ਨੇ FIR ਦਰਜ ਕਰਵਾਈ ਸੀ।
Golden Temple yoga: ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਯੋਗਾ ਗਰਲ ਅਰਚਨਾ ਮਕਵਾਨਾ ਖਿਲਾਫ SGPC ਨੇ FIR ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਲੜਕੀ ਨੇ ਇਲਜ਼ਾਮ ਲਗਾਇਆ ਸੀ ਕਿ ਮੈਨੂੰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਬਾਅਦ ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦੇ ਦਿੱਤੀ ਹੈ ।
ਹੁਣ SGPC ਲੜਕੀ 'ਤੇ ਸਿੱਖਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਾਏ ਹਨ। SGPC ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਅਰਚਨਾ ਮਕਵਾਨਾ ਇੱਕ ਪਾਸੇ ਮੁਆਫ਼ੀ ਮੰਗ ਰਹੀ ਹੈ ਦੁਜੇ ਪਾਸੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਅਰਚਨਾ ਮਕਵਾਨਾ ਕਹਿੰਦੀ ਹੈ ਕਿ ਉਸ ਨੂੰ ਧਮਕੀ ਮਿਲ ਰਹੀ ਹੈ। ਇਸ 'ਤੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ ਤਾਂ ਉਸ ਨੂੰ ਇਸ ਦੀ ਸ਼ਿਕਾਇਤ ਕਰਨੀ ਚਾਹੀਦੀ ਹੈ। ਕੋਈ ਵੀ ਸਿੱਖ ਅਜਿਹਾ ਕੰਮ ਨਹੀਂ ਕਰਦਾ ਹੈ। ਲੜਕੀ ਸ਼ਿਕਾਇਤ ਦਰਜ ਕਰਵਾਏ ਅਸੀਂ ਉਸ ਦੀ ਮਦਦ ਕਰਾਂਗੇ ਪਰ ਸਿੱਖਾਂ ਨੂੰ ਬਦਨਾਮ ਨਾ ਕਰੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ-‘ਸ੍ਰੀ ਹਰਿਮੰਦਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੋਂ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ। ਸਿੱਖ ਧਰਮ ਵਿੱਚ ਯੋਗ ਆਸਣਾਂ ਦਾ ਕੋਈ ਮਹੱਤਵ ਨਹੀਂ ਹੈ। ਸਿੱਖ ਧਰਮ ਇੱਕ ਵਿਲੱਖਣ ਅਤੇ ਵਿਲੱਖਣ ਧਰਮ ਹੈ। ਜਿਸ ਬਾਰੇ ਕੁਝ ਤਾਕਤਾਂ ਜਾਣਬੁੱਝ ਕੇ ਕੂੜ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਇਸ ਪਵਿੱਤਰ ਅਸਥਾਨ ਦੀ ਹੱਦ ਅੰਦਰ ਯੋਗਾ, ਆਸਣ ਆਦਿ ਕਿਰਿਆਵਾਂ ਕਰਨ ਦੀ ਸਖ਼ਤ ਮਨਾਹੀ ਹੈ, ਜਿਨ੍ਹਾਂ ਨੂੰ ਸਿੱਖ ਧਰਮ ਵਿੱਚ ਮਾਨਤਾ ਨਹੀਂ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਸਰੀਰਕ ਕਸਰਤ ਲਈ ਗੱਤਕੇ ਵਰਗੀ ਜੰਗੀ ਕਲਾ ਦਿੱਤੀ ਅਤੇ ਸਿੱਖ ਗਤਕਾ ਅਭਿਆਸ ਕਰਦੇ ਹਨ, ਯੋਗਾ ਨਹੀਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।