ਪੜਚੋਲ ਕਰੋ

Gurdev Singh Kaunke: SGPC ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

Gurdev Singh Kaunke Case: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ

Gurdev Singh Kaunke Case: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਮਗਰੋਂ ਸਿੱਖਾਂ ’ਤੇ ਇੱਕ ਦਹਾਕਾ ਕੀਤੇ ਗਏ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸੇ ਸਮੇਂ ਦੌਰਾਨ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ। 

ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸਦਾ ਭੋਗ 1 ਜਨਵਰੀ 2024 ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget