![ABP Premium](https://cdn.abplive.com/imagebank/Premium-ad-Icon.png)
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ
ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਤੇ ਐਨਡੀਆਰਐਫ਼ ਦੀਆਂ ਟੀਮਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸ਼ਤੀਆਂ ਮੁਹਈਆਂ ਕਰਵਾਈਆਂ ਜਾਣ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਤੱਕ ਪਹੁੰਚ ਕੀਤੀ ਜਾ ਸਕੇ।
Punjab Weather: ਪੰਜਾਬ ਵਿੱਚ ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਕਈ ਇਲਾਕਿਆਂ ਵਿੱਚ ਹੜ੍ਹ ਵਾਲੇ ਹਲਾਤ ਬਣੇ ਹੋਏ ਹਨ। ਇਸ ਮੌਕੇ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ।
ਪੰਜਾਬ 'ਚ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮੱਦਦਗਾਰ ਬਣੀ ਹੈ।
— Harjinder Singh Dhami (@SGPCPresident) July 10, 2023
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਕਤ ਹੋ ਮੀਂਹ ਨਾਲ ਹਲਾਤ ਬਣੇ ਹੋਏ ਹਨ ਇਸ ਨਾਲ ਨਜਿੱਠਣ ਲਈ ਤੇ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂਘਰਾਂ ਨੂੰ ਮੈਨੇਜਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੀੜਤਾਂ ਤੱਕ ਲੰਗਰ ਪਹੁੰਚਾਇਆ ਜਾਵੇ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਹੜ-ਪੀੜਤਾ ਤੱਕ ਲੰਗਰ ਪਹੁੰਚਾਉਣ ਦੇ ਆਦੇਸ਼ ਜਾਰੀ - ਭਾਈ ਗਰੇਵਾਲ#SGPC #Punjab #SocialWork #Flood #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #ਸਮਾਜਸੇਵਾ #Sikhs #HeavyRainfall #ਹੜ੍ਹ pic.twitter.com/PTQuaQq2Bh
— Shiromani Gurdwara Parbandhak Committee (@SGPCAmritsar) July 10, 2023
ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਪੀੜਤਾਂ ਦੀ ਮਦਦ ਕਰਨ ਤੇ ਉਨ੍ਹਾਂ ਦੀ ਮਦਦ ਐਸਜੀਪੀਸੀ ਦੇ ਸੇਵਾਦਾਰ ਹਮੇਸ਼ਾ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਤੇ ਐਨਡੀਆਰਐਫ਼ ਦੀਆਂ ਟੀਮਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸ਼ਤੀਆਂ ਮੁਹਈਆਂ ਕਰਵਾਈਆਂ ਜਾਣ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਤੱਕ ਪਹੁੰਚ ਕੀਤੀ ਜਾ ਸਕੇ।
ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਅਧਿਕਾਰੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਗਿਆ। ਅਧਿਕਾਰੀਆਂ ਨੇ ਕੁਝ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)