Punjab Weather: ਪੰਜਾਬ ਵਿੱਚ ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਕਈ ਇਲਾਕਿਆਂ ਵਿੱਚ ਹੜ੍ਹ ਵਾਲੇ ਹਲਾਤ ਬਣੇ ਹੋਏ ਹਨ। ਇਸ ਮੌਕੇ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ।






ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਕਤ ਹੋ ਮੀਂਹ ਨਾਲ ਹਲਾਤ ਬਣੇ ਹੋਏ ਹਨ ਇਸ ਨਾਲ ਨਜਿੱਠਣ ਲਈ ਤੇ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂਘਰਾਂ ਨੂੰ ਮੈਨੇਜਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੀੜਤਾਂ ਤੱਕ ਲੰਗਰ ਪਹੁੰਚਾਇਆ ਜਾਵੇ।






ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਪੀੜਤਾਂ ਦੀ ਮਦਦ ਕਰਨ ਤੇ ਉਨ੍ਹਾਂ ਦੀ ਮਦਦ ਐਸਜੀਪੀਸੀ ਦੇ ਸੇਵਾਦਾਰ ਹਮੇਸ਼ਾ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਤੇ ਐਨਡੀਆਰਐਫ਼ ਦੀਆਂ ਟੀਮਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸ਼ਤੀਆਂ ਮੁਹਈਆਂ ਕਰਵਾਈਆਂ ਜਾਣ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਤੱਕ ਪਹੁੰਚ ਕੀਤੀ ਜਾ ਸਕੇ।


 ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਅਧਿਕਾਰੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਥਾਵਾਂ 'ਤੇ ਕਾਰਵਾਈ ਕਰਨ ਲਈ ਕਿਹਾ ਗਿਆ। ਅਧਿਕਾਰੀਆਂ ਨੇ ਕੁਝ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਦਕਿ ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਫੌਜ ਨੂੰ ਅਲਰਟ 'ਤੇ ਰੱਖਿਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।