Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਆਪਣੇ ਯੂ-ਟਿਊਬ ਚੈੱਨਲ ਦਾ ਨਾਂ ਸੰਗਤਾਂ ਦੇ ਸੁਝਾਅ ਤੋਂ ਬਾਅਦ ਬਦਲ ਦਿੱਤਾ ਗਿਆ ਹੈ। ਹੁਣ ਚੈੱਨਲ ਦਾ ਨਾਂ ”ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ” ਹੋਵੇਗਾ ,ਜਦਕਿ ਇਸ ਤੋਂ ਪਹਿਲਾਂ ”ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਅੰਮ੍ਰਿਤਸਰ” ਵਜੋਂ ਨਾਮ ਰੱਖਣ ਦਾ ਫ਼ੈਸਲਾ ਹੋਇਆ ਸੀ।
ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈੱਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ‘ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023’ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ