ਪੜਚੋਲ ਕਰੋ

'ਕੇਂਦਰ ਸਰਕਾਰ ਦਾ ਘੱਟ ਗਿਣਤੀ ਮਾਮਲਿਆਂ 'ਚ ਸਿੱਧਾ ਦਖ਼ਲ', ਵਕਫ ਸੋਧ ਬਿੱਲ 'ਤੇ ਬੋਲੇ ਹਰਜਿੰਦਰ ਧਾਮੀ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਧਾਮੀ ਨੇ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਘੱਟਗਿਣਤੀਆਂ ਨੂੰ ਦਬਾਉਣ ਦੀ ਨੀਤੀ ਤਹਿਤ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਸੀ। ਇਸੇ ਤਰ੍ਹਾਂ ਫ਼ੌਜ ਵਿਚ ਸਿੱਧੀ ਭਰਤੀ ਦੀ ਥਾਂ ਅਗਨੀਵੀਰ ਜਿਹੇ ਫੈਸਲਿਆਂ ਨਾਲ ਘੱਟਗਿਣਤੀਆਂ ਦੇ ਰਾਖਵੇਂ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਫ਼ੌਜ ਅੰਦਰ ਸਿੱਖ ਫ਼ੌਜੀਆਂ ਨੂੰ ਸਰਕਾਰ ਦਾ ਲਾਜ਼ਮੀ ਤੌਰ ’ਤੇ ਹੈਲਮੈਟ ਪਾਉਣ ਲਈ ਨਿਯਮ ਬਣਾਉਣਾ ਵੀ ਇਸੇ ਨੀਤੀ ਦਾ ਹਿੱਸਾ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਘੱਟਗਿਣਤੀ ਭਾਈਚਾਰਿਆਂ ਨਾਲ ਸਲਾਹ ਕੀਤੇ ਬਿਨਾਂ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਅਦਾਰਿਆਂ ਦੀ ਸੁਰੱਖਿਆ ਦਾ ਪੂਰਾ ਹੱਕ ਹੈ ਅਤੇ ਵਕਫ਼ ਸੋਧ ਬਿੱਲ ਵਰਗੇ ਕਾਨੂੰਨ ਇਸ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਹਨ। ਇਸ ਨਾਲ ਭਾਈਚਾਰੇ ਦੇ ਹੱਕ ਹਕੂਕ ਅਤੇ ਸਰੋਕਾਰ ਪ੍ਰਭਾਵਿਤ ਹੋਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਅਜਿਹੀ ਨੀਤੀ ਠੀਕ ਨਹੀਂ ਹੈ। ਸਰਕਾਰ ਨੂੰ ਇਹ ਬਿੱਲ ਵਾਪਸ ਲੈਣਾ ਚਾਹੀਦਾ ਹੈ ਅਤੇ ਘੱਟਗਿਣਤੀਆਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਅਜਿਹੇ ਕਿਸੇ ਵੀ ਫੈਸਲੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget