Punjab News : ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਵਨਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ
Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ
Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸੰਜੀਦਾ ਹੈ। ਭਾਵੇਂ ਸਥਾਨਕ ਪੱਧਰ ’ਤੇ ਕਾਰਜਸ਼ੀਲ ਪ੍ਰਚਾਰਕਾਂ ਨੂੰ ਮੌਕੇ ’ਤੇ ਭੇਜਿਆ ਗਿਆ ਸੀ, ਪਰੰਤੂ ਇਸ ਮਾਮਲੇ ਦੇ ਹੱਲ ਲਈ ਹੁਣ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਭਲਕੇ 29 ਜਨਵਰੀ ਨੂੰ ਦੋ ਦਿਨਾਂ ਦੌਰੇ ’ਤੇ ਇੰਦੌਰ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਸਮਾਨ 'ਚ ਟਕਰਾਏ ਦੋਵੇਂ ਲੜਾਕੂ ਜਹਾਜ਼ , ਇੱਕ ਮੱਧ ਪ੍ਰਦੇਸ਼ ਅਤੇ ਦੂਜਾ ਰਾਜਸਥਾਨ 'ਚ ਡਿੱਗਿਆ, 1 ਪਾਇਲਟ ਸ਼ਹੀਦ
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦੇ 13 ਮੈਂਬਰ ਐਲਾਨੇ ਗਏ ਸਨ, ਜਿਸ ਵਿਚ 6 ਮੈਂਬਰਾਂ ਦਾ ਵਾਧਾ ਕਰਦਿਆਂ ਇਸ ਨੂੰ 19 ਮੈਂਬਰੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਮੈਂਬਰਾਂ ਵਿਚ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ, ਬੀਬੀ ਇੰਦਰਜੀਤ ਕੌਰ ਖਾਲਸਾ ਅਮਰੀਕਾ, ਰਘਬੀਰ ਸਿੰਘ ਸੁਭਾਨਪੁਰ ਅਮਰੀਕਾ, ਮਾਸਟਰ ਮਹਿੰਦਰ ਸਿੰਘ ਨਿਊਯਾਰਕ ਅਮਰੀਕਾ ਅਤੇ ਕਰਮਦੀਪ ਸਿੰਘ ਬੈਂਸ ਯੂਬਾ ਸਿਟੀ ਅਮਰੀਕਾ ਨੂੰ ਲਿਆ ਗਿਆ ਹੈ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ। ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਪੰਜਾਬ ਦੀ ਸਰਕਾਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ।