ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਦਾ ਕਰੇਗਾ ਦੌਰਾ
Amritsar News: ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦੌਰਾਨ ਅੰਡੇਮਾਨ ਨਿਕੋਬਾਰ ਦੇ ਕਾਲ਼ੇ ਪਾਣੀ ਦੇ ਵਾਲੀ ਸੈਲੂਲਰ ਜੇਲ੍ਹ ‘ਚ ਬੰਦ ਰਹੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਉਭਾਰਨ ਦੇ ਵਾਸਤੇ ਸ਼੍ਰੌਮਣੀ ਕਮੇਟੀ
ਪਰਮਜੀਤ ਸਿੰਘ ਦੀ ਰਿਪੋਰਟ
Amritsar News: ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦੌਰਾਨ ਅੰਡੇਮਾਨ ਨਿਕੋਬਾਰ ਦੇ ਕਾਲ਼ੇ ਪਾਣੀ ਦੇ ਵਾਲੀ ਸੈਲੂਲਰ ਜੇਲ੍ਹ ‘ਚ ਬੰਦ ਰਹੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਉਭਾਰਨ ਦੇ ਵਾਸਤੇ ਸ਼੍ਰੌਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਉੱਥੇ ਜਾ ਕੇ ਪੋਰਟ ਬਲੇਅਰ ਦੇ ਅਧਿਕਾਰੀਆਂ ਨੂੰ ਮਿਲੇਗਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰਨਾਂ ਅਧਿਕਾਰੀਆਂ ਵੱਲੋਂ ਬੀਤੇ ਦਿਨੀ ਸੈਲੂਲਰ ਜੇਲ ‘ਚ ਸਜਾ ਕੱਟਣ ਵਾਲੇ ਪੰਜਾਬੀ ਅਜ਼ਾਦੀ ਘੁਲ਼ਾਟੀਏ ਸਬੰਧੀ ਇਕ ਪੁਸਤਕ ਜਾਰੀ ਕੀਤੀ ਗਈ ਹੈ। ਇਹ ਪੁਸਤਕ ਸ਼੍ਰੋਮਣੀ ਕਮੇਟੀ ਕੋਲ ਇਕ ਪ੍ਰਮਾਣਿਕ ਖੋਜ ਦਸਤਾਵੇਜ਼ ਹੈ ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਕੋਮੀ ਪੱਧਰ ਤੇ ਉਠਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਇਕ ਵਫ਼ਦ ਬਹੁਤ ਹੀ ਜਲਦ ਪੋਰਟ ਬਲੇਰ ਲਈ ਰਵਾਨਾ ਹੋਵੇਗਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਮਿਲੇਗਾ। ਅੰਡੇਮਾਨ ਨੀਕੋਬਾਰ ‘ਚ ਭਾਈ ਮਹਾਰਾਜ ਸਿੰਘ, ਡਾ ਦੀਵਾਨ ਸਿੰਘ ਕਾਲੇਪਾਣੀ, ਮਾਸਟਰ ਚਤਰ ਸਿੰਘ, ਬਾਬਾ ਸੋਹਣ ਸਿੰਘ ਭਕਨਾ ਦੇ ਨਾਮ ਦੇ ਉੱਪਰ ਯਾਦਗਾਰ ਸਥਾਪਤ ਕਰਨ ਲਈ ਸਿਰਤੋੜ ਯਤਨ ਕੀਤੇ ਜਾਣਗੇ ਕਿਉਂ ਕਿ ਕਾਲੇਪਾਣੀ ਦੀ ਸਜ਼ਾ ਕੱਟਣ ਵਾਲੇ ਪੰਜਾਬੀਆ ਨੂੰ ਅਣਗੋਲਿਆ ਕਰਨ ਦਾ ਮਾਮਲਾ ਸੰਗਤ ਵੱਲੋਂ ਬਾਰ ਬਾਰ ਉਠਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ
ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ