ਪੜਚੋਲ ਕਰੋ

Amritsar News: SGPC ਨੇ ਸੱਦੀ ਅਹਿਮ ਮੀਟਿੰਗ, 4 ਮਤੇ ਹੋਏ ਪਾਸ, CM Mann ਤੋਂ ਮੰਗਿਆ ਅਸਤੀਫਾ

ਬਰਗਾੜੀ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ 9 ਸਾਲਾਂ ਤੋਂ ਚੱਲ ਰਹੀ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਗੁਰੂਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇ ਸਕਦੀ। ਅਸੀਂ ਜਾਂਚ ਦੀ ਉਡੀਕ ਨਹੀਂ ਕਰ ਸਕਦੇ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ 'ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਚਾਰ ਪ੍ਰਸਤਾਵਾਂ 'ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।

ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਇਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁੱਲ 4 ਮਤੇ ਪਾਸ ਕੀਤੇ ਗਏ। ਜਿਸ 'ਚ ਪਹਿਲੇ ਮਤੇ ਵਿੱਚ ਸੀ.ਐਮ ਭਗਵੰਤ ਮਾਨ 'ਤੇ ਗੁਰੂਘਰ 'ਚ ਗੋਲੀਬਾਰੀ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪੰਜਾਬ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।

ਇਸ ਦੇ ਨਾਲ ਹੀ ਦੂਜੇ ਪ੍ਰਸਤਾਵ ਵਿੱਚ ਐਸਜੀਪੀਸੀ ਨੇ ਇਸ ਪੂਰੇ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸੀਐਮ ਭਗਵੰਤ ਮਾਨ ਖ਼ਿਲਾਫ਼ 295ਏ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਵਫ਼ਦ

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇਗਾ। ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਘਟਨਾ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕਈ ਮਾਮਲਿਆਂ ਵਿੱਚ ਜਾਂਚ ਦੇ ਨਾਂਅ ’ਤੇ ਸਾਲਾਂਬੱਧੀ ਉਡੀਕ ਕੀਤੀ ਜਾ ਚੁੱਕੀ ਹੈ।

ਬਰਗਾੜੀ ਅਤੇ ਬਹਿਬਲ ਕਲਾਂ ਬੇਅਦਬੀ ਕਾਂਡ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ 9 ਸਾਲਾਂ ਤੋਂ ਚੱਲ ਰਹੀ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਗੁਰੂਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇ ਸਕਦੀ। ਅਸੀਂ ਜਾਂਚ ਦੀ ਉਡੀਕ ਨਹੀਂ ਕਰ ਸਕਦੇ।

ਅਦਾਲਤ ਦਾ ਦਰਵਾਜ਼ਾ ਖੜਕਾਏਗੀ SGPC

ਚੌਥੇ ਮਤੇ ਵਿੱਚ, SGPC ਨੇ ਫੈਸਲਾ ਕੀਤਾ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਅਦਾਲਤ ਤੱਕ ਪਹੁੰਚ ਕਰੇਗੀ। ਪਹਿਲਾਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਬਾਰੇ ਪੁਲੀਸ ਨਾਲ ਗੱਲ ਕੀਤੀ ਜਾਵੇਗੀ। ਜੇਕਰ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਰਕਾਰ ਵਿਰੁੱਧ ਇਸਤਗਾਸਾ ਕੇਸ ਦਾਇਰ ਕਰਨਗੇ।

ਟਾਪ ਹੈਡਲਾਈਨ

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ

Embed widget