![ABP Premium](https://cdn.abplive.com/imagebank/Premium-ad-Icon.png)
SGPC ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਰਵਾਨਾ
ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਕਾਰਜ ਕਰ ਰਹੀ ਹੈ।
![SGPC ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਰਵਾਨਾ SGPC dispatches 3 trucks of relief materials for flood victims SGPC ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਰਵਾਨਾ](https://feeds.abplive.com/onecms/images/uploaded-images/2023/07/15/bd6bc276bc5fcef186385826f7d919d61689429681184674_original.jpg?impolicy=abp_cdn&imwidth=1200&height=675)
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਅੱਜ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਭੇਜੀ ਹੈ।
"ਸ. ਹਰਜਿੰਦਰ ਸਿੰਘ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ" #PunjabFloods2023 #PunjabFloods #Sikhs #HumanityFirst #SGPCPresident #HarjinderSinghDhami #SGPCAid #SGPC #Amritsar #SGPC2023 #PatialaFloods #MohaliFloods #ChandigarhFloods pic.twitter.com/up6HcpXCVc
— Shiromani Gurdwara Parbandhak Committee (@SGPCAmritsar) July 15, 2023
ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਕਾਰਜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਗਿਆ ਹੈ, ਉਥੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ। ਇਸ ਵਿਚ ਸਹਿਯੋਗੀ ਬਣਦਿਆਂ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਰਾਹੀਂ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਨੂੰ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਇਸ ਲਈ ਸੁਲਤਾਨਪੁਰ ਲੋਧੀ, ਬਜੀਦਪੁਰ, ਤਲਵੰਡੀ ਸਾਬੋ, ਫ਼ਤਹਿਗੜ੍ਹ ਸਾਹਿਬ ਆਦਿ ਨੂੰ ਕੇਂਦਰ ਬਣਾਇਆ ਗਿਆ ਹੈ, ਜਿਥੋਂ ਅੱਗੇ ਪ੍ਰਭਾਵਿਤ ਇਲਾਕਿਆਂ ਵਿਚ ਪੁੱਜਦਾ ਕੀਤਾ ਜਾ ਰਿਹਾ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਹਾਜ਼ਰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਦਿੱਲੀ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਅਤੇ ਰਣਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਔਖੇ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵੀ ਇਸ ਕਾਰਜ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)