ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ
Amritsar News : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗ
Amritsar News : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 27 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਦੇ ਸਪੁਰਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਪਾਸ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਫ਼ਦ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਸ਼ਹੀਦ ਸੇਵਕ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ , ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਹੀ ਸਵੇਰੇ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ। ਇਸ ਪੰਥਕ ਇਕੱਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਸਮੇਂ ਤੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਕ੍ਰਿਕਟ
Advertisement