ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਜਨਰਲ ਇਜਲਾਸ ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲਾ ਹੈ। ਇਸ ਦੌਰਾਨ SGPC ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਲੈ ਕੇ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਸੂਤਰਾਂ ਮੁਤਾਬਕ ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ, ਜਦੋਂ ਕਿ ਵਿਰੋਧੀ ਪਾਰਟੀ ਦੇ ਉਮੀਦਵਾਰ ਵੱਲੋਂ ਵੀ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਮਿੱਠੂ ਸਿੰਘ ਕਾਹਨੇਕੇ ਉਮੀਦਵਾਰ ਹੋਣਗੇ।
ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੀਟਿੰਗ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਇਕਸਾਰ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਤੇ ਅਰਦਾਸ ਨਾਲ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਨਾਮਜ਼ਦਗੀਆਂ, ਵਿਚਾਰ-ਵਟਾਂਦਰੇ ਅਤੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਇੰਨੇ ਮੈਂਬਰ ਕਰਨਗੇ ਵੋਟ ਦੀ ਵਰਤੋਂ
ਇਹ ਮੀਟਿੰਗ ਪ੍ਰਧਾਨ ਦੇ ਅਹੁਦੇ ਲਈ ਸਾਲਾਨਾ ਚੋਣ ਪ੍ਰਕਿਰਿਆ ਲਈ ਆਯੋਜਿਤ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 148 ਇਸ ਸਮੇਂ ਸਰਗਰਮ ਮੈਂਬਰ ਹਨ ਅਤੇ ਵੋਟ ਪਾਉਣ ਦੇ ਯੋਗ ਹਨ। ਇਸ ਵਿੱਚ ਹਿੱਸਾ ਲੈਣਗੇ।
ਦੂਜੇ ਪਾਸੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ SGPC ਮੈਂਬਰਾਂ ਦੀ ਸਮੂਹਿਕ ਰਾਏ ਤੋਂ ਬਾਅਦ 3 ਨਵੰਬਰ ਹੋਣ ਵਾਲੀ SGPC ਦੇ ਜਨਰਲ ਹਾਊਸ ’ਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ SGPC ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ SGPC ਮੈਂਬਰਾਂ ਦੇ ਸੁਝਾਅ ਤੋਂ ਬਾਅਦ 3 ਨਵੰਬਰ ਨੂੰ SGPC ਜਨਰਲ ਹਾਊਸ ’ਚ ਸਰਗਰਮ ਰੂਪ ਵਿਚ ਆਉਣ ਦਾ ਫੈਸਲਾ ਕੀਤਾ ਗਿਆ। ਮਿੱਠੂ ਸਿੰਘ ਕਾਹਨੇਕੇ ਨੂੰ ਉਮੀਦਵਾਰ ਐਲਾਨੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।