ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਸਿੱਖਾਂ ਦੀ ਮਰਿਆਦਾ ਬਾਰੇ ਜਾਣੂ ਕਰਵਾਉਣ ਲਈ ਕੁਝ ਅਹਿਮ ਕਦਮ ਚੁੱਕੇ ਹਨ। ਐੱਸਜੀਪੀਸੀ ਵੱਲੋਂ ਡਿਉਢੀ ਨੇੜੇ ਵੱਡੀ ਸਕਰੀਨ ਲਗਾਉਣ ਦਾ ਫੈਸਲਾ ਕੀਤਾ ਹੈ।


ਵੱਡੀਆਂ ਸਕਰੀਨਾਂ ਤੋਂ ਇਲਾਵਾ ਵੱਡੇ ਬੋਰਡ ਲਗਾਉਣ ਦਾ ਫੈਸਲਾ


ਹਾਲ ਹੀ 'ਚ ਧਾਰਮਿਕ ਅਸਥਾਨ ਦੀ ਮਰਿਆਦਾ ਦੀ ਅਣਹੋਂਦ ਨੂੰ ਲੈ ਕੇ ਹੋਏ ਵਿਵਾਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵੱਡੀਆਂ ਸਕਰੀਨਾਂ ਤੋਂ ਇਲਾਵਾ ਵੱਡੇ ਬੋਰਡ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਬੋਰਡ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪ੍ਰਵੇਸ਼ ਦੁਆਰਾਂ ’ਤੇ ਲੱਗਣ ਜਾ ਰਹੇ ਹਨ।


ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵੱਡੀ ਸਕਰੀਨ 15 ਬਾਈ 10 ਫੁੱਟ ਦੀ ਹੋਵੇਗੀ। ਇਹ 15-20 ਦਿਨਾਂ 'ਚ ਲਗਾਈ ਜਾਵੇਗਾ। ਸਕਰੀਨ 'ਤੇ 24 ਘੰਟੇ ਸਿੱਖ ਰਹਿਤ ਮਰਿਆਦਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਜਾਣਕਾਰੀ ਫਲੈਸ਼ ਹੁੰਦੀ ਰਹੇਗੀ। 


ਇਨ੍ਹਾਂ ਥਾਵਾਂ ਉੱਤੇ ਲਗਾਏ ਜਾਣਗੇ ਬੋਰਡ


ਘੰਟਾਘਰ ਦੇ ਮੁੱਖ ਪ੍ਰਵੇਸ਼ ਦੁਆਰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਪ੍ਰਵੇਸ਼ ਦੁਆਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰੀ ਨਿਵਾਸ ਪ੍ਰਵੇਸ਼ ਦੁਆਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ ਵੱਲ ਸੂਚਨਾ ਵਾਲੇ ਬੋਰਡ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਨੇੜੇ ਰੱਖਣ ਦੀ ਵੀ ਮਨਾਹੀ ਹੈ। ਇਹ ਸਿੱਖ ਰਹਿਤ ਮਰਿਆਦਾ ਦੇ ਵਿਰੁੱਧ ਹੈ। ਗੁਰਦੁਆਰਾ ਸਾਹਿਬ 'ਚ ਦਾਖਲ ਹੋਣ ਤੋਂ ਪਹਿਲਾਂ ਪੈਰ ਧੋਤੇ ਜਾਂਦੇ ਹਨ ਅਤੇ ਸਿਰ ਕੱਪੜੇ ਨਾਲ ਢੱਕਣਾ ਲਾਜ਼ਮੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ। 


ਹੋਰ ਪੜ੍ਹੋ : ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।