![ABP Premium](https://cdn.abplive.com/imagebank/Premium-ad-Icon.png)
Amritsar: ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ SGPC ਅੱਜ ਲੈ ਸਕਦੀ ਹੈ ਵੱਡਾ ਫ਼ੈਸਲਾ, ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਮੇਟੀ ਗੁਰਦੁਆਰਾ ਐਕਟ 1925 ਵਿੱਚ ਬਦਲਾਅ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।
![Amritsar: ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ SGPC ਅੱਜ ਲੈ ਸਕਦੀ ਹੈ ਵੱਡਾ ਫ਼ੈਸਲਾ, ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ SGPC may take a big decision today regarding the broadcasting of Gurbani a meeting of the internal committee has been called Amritsar: ਗੁਰਬਾਣੀ ਦੇ ਪ੍ਰਸਾਰਨ ਨੂੰ ਲੈ ਕੇ SGPC ਅੱਜ ਲੈ ਸਕਦੀ ਹੈ ਵੱਡਾ ਫ਼ੈਸਲਾ, ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ](https://feeds.abplive.com/onecms/images/uploaded-images/2023/07/08/27984999d089e6f0a25304030a6129251688801014751674_original.jpg?impolicy=abp_cdn&imwidth=1200&height=675)
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਪਿਛਲੇ ਦਿਨੀਂ ਸ਼ੁਰੂ ਹੋਏ ਦੋ ਵੱਡੇ ਵਿਵਾਦ 'ਆਪਣਾ ਚੈਨਲ ਚਲਾਉਣਾ' ਅਤੇ 'ਲੰਗਰ ਕੀ ਜੂਠ' ਦੇ ਮਾਮਲੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇਜਾ ਸਿੰਘ ਸਮੁੰਦਰੀ ਸਿੰਘ ਹਾਲ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ।
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਮੇਟੀ ਗੁਰਦੁਆਰਾ ਐਕਟ 1925 ਵਿੱਚ ਬਦਲਾਅ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਵੱਖਰਾ ਟੀਵੀ ਚੈਨਲ ਨਹੀਂ ਸਗੋਂ ਵੱਖਰਾ ਯੂਟਿਊਬ ਚੈਨਲ ਚਲਾਉਣ ਬਾਰੇ ਵਿਚਾਰ ਕੀਤਾ ਹੈ। ਜਿਸ 'ਤੇ ਅੱਜ ਦੀ ਮੀਟਿੰਗ 'ਚ ਫੈਸਲਾ ਲਿਆ ਜਾਵੇਗਾ। ਦੂਜੇ ਪਾਸੇ ਪੀਟੀਸੀ ਦਾ ਟੈਂਡਰ 23 ਜੁਲਾਈ ਤੋਂ ਖਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਇਸ ਯੂ-ਟਿਊਬ ਚੈਨਲ ਤੋਂ ਹੀ ਗੁਰਬਾਣੀ ਪ੍ਰਸਾਰਣ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ ਦੀ ਵਿਕਰੀ, ਚੜ੍ਹਾਵੇ ਅਤੇ ਚੌਲਾਂ ਆਦਿ ਵਿੱਚ ਇਹ ਘੁਟਾਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ ਪਹਿਲਾਂ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ।
ਸ਼੍ਰੋਮਣੀ ਕਮੇਟੀ ਦੀ ਫਲਾਇੰਗ ਇਨਕੁਆਰੀ ਕਮੇਟੀ ਨੇ ਜਾਂਚ ਦੌਰਾਨ 51 ਮੁਲਾਜ਼ਮਾਂ 'ਤੇ ਕਾਰਵਾਈ ਦੀ ਰਿਪੋਰਟ ਬਣਾ ਦਿੱਤੀ ਹੈ। ਜਿਸ ਤੋਂ ਬਾਅਦ 51 ਮੁਲਾਜ਼ਮ ਵਿਰੋਧ 'ਚ ਆ ਗਏ ਹਨ। ਇਸ ਮਾਮਲੇ ਵਿੱਚ ਵੀ ਅੱਜ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲੈਣ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)