ਅੰਮ੍ਰਿਤਸਰ: ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। 


ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ. ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।


ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਕੱਲ੍ਹ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਿਸ ਥਾਣੇ ਵਿਚ ਐਫਆਈਆਰ ਦਰਜ਼ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।


ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ  ਸੁਰਜੀਤ ਸਿੰਘ ਕੰਗ,  ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ,  ਬਲਵਿੰਦਰ ਸਿੰਘ ਵੇਈਂਪੂਈਂ,  ਹਰਜਾਪ ਸਿੰਘ ਸੁਲਤਾਨਵਿੰਡ,  ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ,  ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਓਐਸਡੀ  ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ  ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ,  ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ,  ਸਤਨਾਮ ਸਿੰਘ ਮਾਂਗਾਸਰਾਏ, ਨਿਰਵੈਲ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ  ਸ਼ਾਹਬਾਜ਼ ਸਿੰਘ, ਗੁਰਨਾਮ ਸਿੰਘ, ਅਜ਼ਾਦਦੀਪ ਸਿੰਘ,  ਬਲਵਿੰਦਰ ਸਿੰਘ ਖੈਰਾਬਾਦ, ਰਜਵੰਤ ਸਿੰਘ, ਤਰਸੇਮ ਸਿੰਘ, ਐਸਡੀਓ ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।