ਪੜਚੋਲ ਕਰੋ

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ। 
 
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਜਿਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਨੂੰ ਰਵਾਨਾ ਗਿਆ ਹੈ। ਇਨ੍ਹਾਂ ਵੈਨਾਂ ਵਿਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ।
 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਰਵਣ ਸਿੰਘ ਕੁਲਾਰ, ਅਵਤਾਰ ਸਿੰਘ ਵਣਵਾਲਾ, ਅਕਾਲੀ ਆਗੂ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਮੈਡੀਕਲ ਟਰੱਸਟ ਦੇ ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਭਾਈ ਨਵਤੇਜ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਅਜ਼ਾਦਦੀਪ ਸਿੰਘ ਤੇ ਹੋਰ ਮੌਜੂਦ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget