ਪੜਚੋਲ ਕਰੋ

ਮਾਨ ਸਰਕਾਰ ਮਨਾਏਗੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, SGPC ਨੇ ਕੀਤਾ ਸਖ਼ਤ ਇਤਰਾਜ਼, ਕਿਹਾ- ਪੈਦਾ ਹੋਵੇਗਾ ਟਕਰਾਅ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸ਼ਤਾਬਦੀ ਸਮਾਗਮ ਕਰੇਗੀ। ਇਸ ਸਬੰਧੀ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਵੱਡੇ ਪ੍ਰਤੀਨਿਧਾਂ ਨੂੰ ਸੱਦਾ ਦਿਤਾ ਜਾਵੇਗਾ।

Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।

ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ ਮਨਾਉਣ ਦੇ ਬਿਆਨ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ, ਨਾ ਕਿ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨੀ। ਧਾਰਮਿਕ ਪੱਖੋਂ ਅਜਿਹੇ ਸਮਾਗਮ ਸਿਰਫ਼ ਉਹੀ ਸੰਸਥਾਵਾਂ ਕਰ ਸਕਦੀਆਂ ਹਨ ਜੋ ਸਿੱਖ ਮਰਯਾਦਾ ਅਤੇ ਇਤਿਹਾਸਕ ਸੰਵੇਦਨਸ਼ੀਲਤਾ ਨੂੰ ਗਹਿਰਾਈ ਨਾਲ ਸਮਝਦੀਆਂ ਹਨ।

ਉਨ੍ਹਾਂ ਕਿਹਾ ਕਿ ਬੀਤੇ ਵਿਚ ਸਿੱਖ ਇਤਿਹਾਸ ਦੇ ਮਹੱਤਵਪੂਰਣ ਮੌਕਿਆਂ ‘ਤੇ ਸਮਾਗਮ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਹੀ ਹੋਏ ਹਨ, ਜਦਕਿ ਸਰਕਾਰਾਂ ਨੇ ਸਿਰਫ਼ ਪ੍ਰਬੰਧਕੀ ਸਹਿਯੋਗ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਨੇ ਹਰ ਸ਼ਤਾਬਦੀ ਮੌਕੇ ਪ੍ਰਬੰਧਕੀ ਸਹਿਯੋਗ ਦੇ ਕੇ ਸਰਕਾਰਾਂ ਲਈ ਮਿਸਾਲ ਕਾਇਮ ਕੀਤੀ ਹੈ। ਇਸੇ ਤਰ੍ਹਾਂ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਤਾਂ ਬਿਹਾਰ ਸਰਕਾਰ ਨੇ ਸਮੂਹ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ। ਇੰਝ ਲੰਘੀਆਂ ਸ਼ਤਾਬਦੀਆਂ ਮੌਕੇ ਸਰਕਾਰਾਂ ਨੇ ਸੰਗਤ ਦੇ ਰਹਿਣ ਲਈ ਲੋੜੀਂਦਾ ਢਾਂਚਾ ਤਿਆਰ ਕੀਤਾ, ਪਰ ਸਮਾਗਮਾਂ ਦੀ ਧਾਰਮਿਕ ਜੁੰਮੇਵਾਰੀ ਧਾਰਮਿਕ ਸੰਸਥਾਵਾਂ ਨੇ ਹੀ ਨਿਭਾਈ ।

ਉਨ੍ਹਾਂ ਕਿਹਾ ਕਿ ਜੇ ਮੌਜੂਦਾ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਾਈਟ ਸਿਟੀ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਉਂਦੀ ਹੈ ਜਾਂ ਸੰਗਤ ਦੀ ਸਹੂਲਤ ਲਈ ਟੈਂਟ ਸਿਟੀ ਦਾ ਪ੍ਰਬੰਧ ਕਰਦੀ ਹੈ ਜਾਂ ਹੋਰ ਬੁਨਿਆਦੀ ਪ੍ਰਬੰਧ ਕਰਦੀ ਹੈ, ਤਾਂ ਸ਼੍ਰੋਮਣੀ ਕਮੇਟੀ ਇਸਦਾ ਸਵਾਗਤ ਕਰੇਗੀ। ਪਰੰਤੂ ਸਿੱਖ ਧਾਰਮਿਕ ਸੰਸਥਾ ਦੇ ਮੁਕਾਬਲੇ ਵਿੱਚ ਵੱਖਰੇ ਤੌਰ ’ਤੇ ਸਮਾਗਮ ਕਰਨਾ ਕਿਸੇ ਵੀ ਤਰ੍ਹਾਂ ਕਬੂਲ ਨਹੀਂ ਕੀਤਾ ਜਾ ਸਕਦਾ। ਸਰਕਾਰ ਵੱਲੋਂ ਅਜਿਹਾ ਕਰਨਾ ਸ਼ਤਾਬਦੀਆਂ ਦੇ ਇਤਿਹਾਸਿਕ ਸਮੇਂ ‘ਤੇ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਭ ਨੂੰ ਨਾਲ ਲੈ ਕੇ ਸ਼ਤਾਬਦੀ ਸਮਾਗਮ ਕਰੇਗੀ। ਇਸ ਸਬੰਧੀ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਵੱਡੇ ਪ੍ਰਤੀਨਿਧਾਂ ਨੂੰ ਸੱਦਾ ਦਿਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਸਹਿਯੋਗੀ ਭੂਮਿਕਾ ਨਿਭਾਏ, ਨਾ ਕਿ ਵੱਖਰੇ ਤੌਰ ’ਤੇ ਸਮਾਗਮ ਕਰਨ ਲਈ ਪੰਥ ਵਿਚ ਬੇਲੋੜੀ ਚਰਚਾ ਪੈਦਾ ਕਰੇ।

ਟਾਪ ਹੈਡਲਾਈਨ

Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Embed widget