ਪੜਚੋਲ ਕਰੋ
(Source: ECI/ABP News)
Amritsar News : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ
![Amritsar News : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ SGPC President Advocate Harjinder Singh Dhami demanded to stop the release of Dastan-e-Sirhind film Amritsar News : SGPC ਪ੍ਰਧਾਨ ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ](https://feeds.abplive.com/onecms/images/uploaded-images/2022/12/01/46a8160ea2a85fd0f48c75ed972130b41669860637038345_original.jpg?impolicy=abp_cdn&imwidth=1200&height=675)
Harjinder Singh Dhami
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਜਿਸ ਦੀ ਤਰਜ਼ਮਾਨੀ ਕਰਦਿਆਂ ਇਸ ਫਿਲਮ ਦੇ ਰਿਲੀਜ਼ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ।
ਇਹ ਵੀ ਪੜ੍ਹੋ : ਮਲੋਟ ਦੇ ਬੀ.ਡੀ.ਪੀ.ਓ ਦਫ਼ਤਰ 'ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਖਾਲਿਸਤਾਨੀ ਨਾਅਰੇ ,ਗੁਰਪੰਤ ਸਿੰਘ ਪੰਨੂ ਨੇ ਸ਼ੇਅਰ ਕੀਤੀ ਵੀਡੀਓ
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਐਨਓਸੀ ਨਹੀਂ ਜਾਰੀ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਯਾਦਾ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਹੀ ਕੋਈ ਫੈਸਲਾ ਲਿਆ ਜਾਂਦਾ ਹੈ, ਲਿਹਾਜ਼ਾ ਸ਼੍ਰੋਮਣੀ ਕਮੇਟੀ ਇਸ ਫਿਲਮ ਦੇ ਮਾਮਲੇ ਵਿਚ ਵੀ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸਿਧਾਂਤਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਸੰਜੀਦਾ ਮਸਲੇ ’ਤੇ ਸਿੱਖ ਭਾਵਨਾਵਾਂ ਅਨੁਸਾਰ ਫਿਲਮ ’ਤੇ ਰੋਕ ਲਗਾਉਣ ਦਾ ਫੈਸਲਾ ਕਰਨਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)