ਪੜਚੋਲ ਕਰੋ

SGPC ਪ੍ਰਧਾਨ ਧਾਮੀ ਦੇ ਤਲਖ਼ ਤੇਵਰ, ਕਿਹਾ-ਜਿਹੜੀ ਸਰਕਾਰ ਨੇ ਮੱਥਾ ਲਾਇਆ ਉਸ ਨੂੰ ਮੂੰਹ ਦੀ ਖਾਣੀ ਪਈ

ਪੰਜਾਬ ਸਰਕਾਰ ਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਜਵਾਬ ਵਿੱਚ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਉਨ੍ਹਾਂ ਨੂੰ ਐਸਜੀਪੀਸੀ ਹੀ ਦਿਖਦੀ ਹੈ ਤੁਸੀਂ ਆਪਣੀ ਸਰਕਾਰ ਦੇ ਕੰਮ ਵੀ ਦੇਖ ਲਓ ਅਸੀਂ ਆਪਣੇ ਕੰਮ ਆਪੇ ਦੇਖ ਲਵਾਂਗੇ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਯੂ ਟਿਊਬ ਚੈਨਲ ਦੀ ਅਰੰਭਤਾ ਦੀ ਅਰਦਾਸ ਕੀਤੀ ਗਈ ਇਸ ਮੌਕੇ ਸਮੂਹ ਸ਼੍ਰੌਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਮਜੂਦ ਸਨ। ਇਸ ਮੌਕੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਆਦੇਸ਼ 'ਤੇ ਸ਼੍ਰੌਮਣੀ ਕਮੇਟੀ ਵੱਲੋ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਨ ਉਨ੍ਹਾਂ ਚਿਰ ਤੱਕ ਦਿਖਾਉਣ ਦੇ ਆਦੇਸ਼ ਦਿੱਤੇ ਗਏ ਹਨ ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਤਿਆਰ ਨਹੀਂ ਹੁੰਦਾ।

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਇਹ ਮੰਗ ਸੀ ਕਿ ਐਸਜੀਪੀਸੀ ਆਪਣਾ ਚੈਨਲ ਸਥਾਪਤ ਕਰੇ। ਇਸ ਕੰਮ ਨੂੰ ਕਰਨ ਵਿੱਚ ਸਬ ਕਮੇਟੀ ਨੇ ਆਪਣਾ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਦਫ਼ਤਰਾਂ 'ਚ ਬੈਠੇ ਵੀ ਸੰਗਤ ਲਾਈਵ ਦੇਖ ਸਕੇਗੀ। ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਇਸ ਚੈਨਲ ਦਾ ਨਾਮ ਐਸਜੀਪੀਸੀ ਸ੍ਰੀ ਅੰਮ੍ਰਿਤਸਰ ਰੱਖਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਸਮੂਹ ਖਾਲਸਾ ਪੰਥ ਨੂੰ ਵਧਾਈ ਦਿੰਦੇ ਹਾਂ ਕਿ ਗੁਰੂ ਸਾਹਿਬ ਨੇ ਇਹ ਕਾਰਜ ਐਸਜੀਪੀਸੀ ਕੋਲੋ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸ਼ੁਰੂ ਤੋਂ ਦਖਲਅੰਦਾਜੀ ਕਰਦੀ ਰਹੀ ਹੈ ਪਰ ਹਮੇਸ਼ਾ ਇਹਨਾਂ ਨੂੰ ਮੂੰਹ ਦੀ ਖਾਣੀ ਪਈ ਹੈ।

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਦੀ ਜਾਗੀਰ ਨਹੀਂ ਹੈ ਇਹ ਖ਼ਾਲਸਾ ਪੰਥ ਦੀ ਸੰਸਥਾ ਹੈ ਪਰ ਅੱਜ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੁਝ ਮੈਂਬਰਾਂ ਨੂੰ ਬੁਲਾ ਕੇ ਮੀਟਿੰਗਾਂ ਵੀ ਕੀਤੀ ਜਾ ਰਹੀਆਂ ਹਨ ਤੇ ਕਮੇਟੀ ਖ਼ਿਲਾਫ਼ ਪ੍ਰਚਾਰ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਸਬਕ ਲੈਣਾ ਚਾਹੀਦਾ ਹੈ।

ਧਾਮੀ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋ ਸੈਟੇਲਾਈਟ ਚੈਨਲ ਲਈ ਕਮੇਟੀ ਬਣਾਈ ਹੈ ਉਸ ਦੀ ਕਾਰਵਾਈ ਚੱਲ ਰਹੀ ਹੈ ਅਤੇ ਅਸੀਂ ਯਤਨਸ਼ੀਲ ਹਾਂ। ਇਸ ਬਾਰੇ ਇੱਕ ਵਫਦ ਕੇਂਦਰ ਸਰਕਾਰ ਨਾਲ ਜਾਕੇ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਸੇ ਚੈਨਲ ਬਾਰੇ ਨਹੀਂ ਕਿਹਾ ਹੈ ਪਰ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਪੀਟੀਸੀ ਨੇ ਲੰਬਾ ਸਮਾਂ ਸੇਵਾ ਕੀਤੀ ਇਸ ਲਈ ਉਹਨਾਂ ਨੂੰ ਅਸੀਂ ਬੇਨਤੀ ਕੀਤੀ ਹੈ।

ਇਸ ਦੌਰਾਨ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਜਵਾਬ ਵਿੱਚ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਉਨ੍ਹਾਂ ਨੂੰ ਐਸਜੀਪੀਸੀ ਹੀ ਦਿਖਦੀ ਹੈ ਤੁਸੀਂ ਆਪਣੀ ਸਰਕਾਰ ਦੇ ਕੰਮ ਵੀ ਦੇਖ ਲਓ ਅਸੀਂ ਆਪਣੇ ਕੰਮ ਆਪੇ ਦੇਖ ਲਵਾਂਗੇ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget