Kangana Ranaut Slapped By CISF Guard: ਬਾਲੀਵੁੱਡ ਅਭਿਨੇਤਰੀ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਜੜਨ ਦਾ ਮਾਮਲਾ ਸੁਰਖੀਆਂ ਵਿੱਚ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ। 


ਉਨ੍ਹਾਂ ਨੇ ਕਿਹਾ ਹੈ ਕਿ ਕੰਗਨਾ ਦਾ ਇਹ ਬਿਆਨ ਕਿ ਪੰਜਾਬ 'ਚ ਅੱਤਵਾਦ ਵਧ ਰਿਹਾ ਹੈ, ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਜਦਕਿ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਆਪਣੇ ਬੋਲਾਂ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਵਾਤਾਵਰਣ ਨੂੰ ਦੂਸ਼ਿਤ ਕਰ ਰਿਹਾ ਹੈ।


ਇਹ ਵੀ ਪੜ੍ਹੋ: CISF Constable Suspended: ਕੰਗਨਾ ਰਨੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਸਮਰਥਨ 'ਚ ਆਇਆ ਪੂਰਾ ਪਰਿਵਾਰ, ਭਰਾ ਨੇ ਦੱਸੀ ਪੂਰੀ ਸਟੋਰੀ, ਆਖਿਰ ਕਿਉਂ ਚੁੱਕਿਆ ਅਜਿਹਾ ਕਦਮ


ਧਾਮੀ ਨੇ ਕਿਹਾ ਕਿ ਇਤਿਹਾਸ ਨੂੰ ਭੁਲਾ ਕੇ ਸਿਰਫ਼ ਲੋਕਪ੍ਰਿਅ ਬਣਨ ਲਈ ਲੋਕਾਂ ਦੀ ਆਪਸੀ ਸਾਂਝ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਲਈ ਠੀਕ ਨਹੀਂ ਹੈ। ਕੰਗਨਾ ਜਾਣਬੁੱਝ ਕੇ ਇਸ ਰਾਹ 'ਤੇ ਚੱਲ ਰਹੀ ਹੈ। ਭਾਜਪਾ ਦੇ ਪ੍ਰਮੁੱਖ ਨੇਤਾਵਾਂ ਨੂੰ ਅਪੀਲ ਹੈ ਕਿ ਉਹ ਕੰਗਨਾ ਨੂੰ ਸੰਜਮ ਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ।


ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, ‘ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ ਵੱਲ ਧਿਆਨ ਦੇਣ ਤੇ ਵਾਅਦੇ ਪੂਰੇ ਕਰਨ ਦੀ ਅਪੀਲ ਕਰਦੀ ਹਾਂ। ਸਾਨੂੰ ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੇ ਫਿਰਕੂ ਵੰਡ ਨੂੰ ਹੱਲਾਸ਼ੇਰੀ ਦੇਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਪੰਜਾਬੀ ਦੇਸ਼ ਭਗਤ ਹਨ, ਜੋ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ ਤੇ ਭੋਜਨ ਪ੍ਰਦਾਤਾ ਵਜੋਂ ਹਨ। ਅਸੀਂ ਬਿਹਤਰ ਦੇ ਹੱਕਦਾਰ ਹਾਂ।


ਇਹ ਵੀ ਪੜ੍ਹੋ: Kangana Ranaut: ਕੰਗਨਾ ਨੂੰ ਥੱਪੜ ਮਾਰਨ ਵਾਲੀ ਸੁਰੱਖਿਆ ਗਾਰਡ ਦੇ ਹੱਕ 'ਚ ਡਟੇ ਵਕੀਲ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।