ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ ,ਸ੍ਰੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਫਸੇ ਮੁਸਾਫਰਾਂ ਲਈ ਵੀ ਕੀਤਾ ਲੰਗਰ ਦਾ ਪ੍ਰਬੰਧ

Amritsar News : ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ

Amritsar News : ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਦੇ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਅਤੇ ਰੱਦ ਹੋਈਆਂ ਹਨ, ਜਿਸ ਕਰਕੇ ਵੱਡੀ ਗਿਣਤੀ ’ਚ ਯਾਤਰੀ ਸਟੇਸ਼ਨਾਂ ਉੱਤੇ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵੀ ਵੱਡੀ ਗਿਣਤੀ ਵਿਚ ਮੁਸਾਫਰ ਰੇਲਾਂ ਚੱਲਣ ਦਾ ਇੰਤਜਾਰ ਕਰ ਰਹੇ ਹਨ ਜਿਨ੍ਹਾਂ ਲਈ ਸ੍ਰੀ ਦਰਬਾਰ ਸਾਹਿਬ ਤੋਂ ਲੰਗਰ ਭੇਜਿਆ ਗਿਆ ਹੈ।

 ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਤੋਂ ਰਾਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਕੀਰਤਪੁਰ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, ਗੁਰਦੁਆਰਾ ਦੇਗਸਰ ਸਾਹਿਬ ਕਟਾਣਾ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਬਾਉਲੀ ਡੱਲਾ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਆਦਿ ਤੋਂ ਪ੍ਰਭਾਵਿਤਾਂ ਨੂੰ ਤਿਆਰ ਕੀਤਾ ਲੰਗਰ, ਰਸਦਾਂ ਅਤੇ ਹੋਰ ਲੋੜੀਂਦੀਆਂ ਵਸਤੂਆਂ ਪਹੁੰਚਾਈਆਂ ਗਈਆਂ ਹਨ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਵੈਨਾਂ ਵੀ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੀਆਂ ਹਨ। ਇਹ ਮੈਡੀਕਲ ਟੀਮਾਂ ਪੀੜਤ ਲੋਕਾਂ ਤੱਕ ਪਾਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹਿਮਾਚਲ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਗਈਆਂ ਕਈ ਸੰਗਤਾਂ ਹਿਮਾਚਲ ਵਿਚ ਫਸੀਆਂ ਹੋਈਆਂ ਹਨ ਜਿਨ੍ਹਾਂ ਦੀ ਸਹਾਇਤ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਨ੍ਹਾਂ ਲੋਕਾਂ ਨਾਲ ਸੰਪਰਕ ਕਰਕੇ ਹਰ ਤਰ੍ਹਾਂ ਦੀ ਸਹਾਇਤਾ ਲਈ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਹੜ੍ਹ ਪੀੜ੍ਹਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ ਹਨ ਕਿ ਜਿਨ੍ਹਾਂ ਚਿਰ ਤੱਕ ਪ੍ਰਭਾਵਿਤ ਲੋਕਾਂ ਨੂੰ ਲੋੜ ਹੋਵੇਗੀ ਓਨੀ ਦੇਰ ਸੇਵਾਵਾਂ ਜਾਰੀ ਰੱਖੀਆਂ ਜਾਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget