SGPC Letter to CM: ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਵਿਦੇਸ਼ ਛੁੱਟੀ ਬਾਰੇ ਬਦਲੇਗੀ ਰੂਲਜ਼, SGPC ਨੇ ਮਾਨ ਸਰਕਾਰ ਨੂੰ ਲਿਖਿਆ ਪੱਤਰ
SGPC Letter to CM:
SGPC Letter to CM: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਲੰਬੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿੱਚੋਂ ਗੁਜਰਨਾ ਪੈਂਦਾ ਹੈ। ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਦੇ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial