ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ : ਐਡਵੋਕੇਟ ਧਾਮੀ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਇਆ, ਜਿਥੇ ਵੈੱਬ ਚੈਨਲ ਦੀ ਰਸਮੀ ਆਰੰਭਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਗਏ ਇਸ ਚੈਨਲ ਦਾ ਨਾਂ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ, ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ।

 ਚੈਨਲ ਦੀ ਆਰੰਭਤਾ ਲਈ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਜਦੋਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਗੁਰਬਾਣੀ ਪ੍ਰਸਾਰਣ ਦੀ ਆਰੰਭਤਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਸੰਗਤ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਐਡਵੋਕੇਟ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਮੌਜੂਦ ਰਹਿਣਗੇ ਅਤੇ ਹੋਰ ਕੋਈ ਚੈਨਲ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਵੀ ਜਲਦ ਸਥਾਪਤ ਕਰ ਲਵੇਗੀ, ਜਿਸ ਨੂੰ ਲੈ ਕੇ ਸਰਗਰਮੀ ਨਾਲ ਪ੍ਰਕਿਰਿਆ ਜਾਰੀ ਹੈ। ਫਿਲਹਾਲ ਸੈਟੇਲਾਈਟ ਲਈ ਸੰਗਤ ਦੀ ਮੰਗ ਅਨੁਸਾਰ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੀਟੀਸੀ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਅਪੀਲ ਕੀਤੀ ਸੀ, ਜਿਨ੍ਹਾਂ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸ਼ੋਸਲ ਮੀਡੀਆ ਪਲੇਟਫਾਰਮਾਂ ’ਤੇ ਗੁਰਬਾਣੀ ਪ੍ਰਸਾਰਣ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਹੀਨਾਵਾਰ ਖਰਚੇ ਵੀ ਪੀਟੀਸੀ ਵੱਲੋਂ ਕੀਤੇ ਜਾਣਗੇ।
 
ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਸਰਵਣ ਕਰਨ ਲਈ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਯੂਟਿਊਬ ਅਤੇ ਫੇਸਬੁੱਕ ਚੈਨਲ ਨਾਲ ਜੁੜਨ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਹੋਏ ਚੈਨਲ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਸਰਵਣ ਸਿੰਘ ਕੁਲਾਰ, ਰਵਿੰਦਰ ਸਿੰਘ ਖਾਲਸਾ, ਰਣਜੀਤ ਸਿੰਘ ਕਾਹਲੋਂ, ਕੁਲਵੰਤ ਸਿੰਘ ਮੰਨਣ, ਤੇਜਾ ਸਿੰਘ ਕਮਾਲਪੁਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਪਾਲ ਸਿੰਘ ਜੱਲਾ, ਜਥੇਦਾਰ ਗੁਰਲਾਲ ਸਿੰਘ, ਬੀਬੀ ਜੋਗਿੰਦਰ ਕੌਰ ਧਰਮਕੋਟ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਭੁਪਿੰਦਰ ਸਿੰਘ ਪਟਿਆਲੇ ਵਾਲੇ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਜਸਪਾਲ ਸਿੰਘ ਸ੍ਰੀ ਮੁਕਤਸਰ, ਜਥੇਦਾਰ ਕਸ਼ਮੀਰ ਸਿੰਘ ਧਰਮਕੋਟ, ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਤਰਲੋਕ ਸਿੰਘ ਖ਼ਿਆਲੇ ਵਾਲੇ, ਬਾਬਾ ਗੁਰਲਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਤੇਜਾ ਸਿੰਘ ਖੁੰਡਿਆਂ ਵਾਲੇ, ਬਾਬਾ ਮਨਪ੍ਰੀਤ ਸਿੰਘ, ਬਾਬਾ ਬਲਵੀਰ ਸਿੰਘ ਰਾਜਸਥਾਨ, ਬਾਬਾ ਰਘਬੀਰ ਸਿੰਘ ਖ਼ਿਆਲੇ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲ੍ਹਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਿਜੈ ਸਿੰਘ,  ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਬੀਬੀ ਮਨਜੀਤ ਕੌਰ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਜਸਬੀਰ ਸਿੰਘ ਘੁੰਮਣ, ਸਰਬਜੀਤ ਸਿੰਘ ਸੋਹਲ, ਡਾ. ਅਮਰਜੀਤ ਸਿੰਘ, ਭਾਈ ਹਰਚੰਦ ਸਿੰਘ ਆਦਿ ਮੌਜੂਦ ਸਨ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget