ਅਮਿਤ ਸ਼ਾਹ ਦੀ ਸੰਤ ਭਿੰਡਰਾਂਵਾਲਿਆਂ 'ਤੇ ਟਿੱਪਣੀ ਦੀ SGPC ਵੱਲੋਂ ਸਖ਼ਤ ਨਿਖੇਧੀ, ਕਿਹਾ-ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਠ ਕਰਨਾ ਸਿੱਖ ਧਰਮ ਦਾ ਅਟੁੱਟ ਅੰਗ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਯਾਦ ਕਰਵਾਇਆ ਕਿ ਗੁਰਬਾਣੀ ਪੜ੍ਹਨ ਵਾਲੇ ਸਿੱਖਾਂ ਨੇ ਹੀ ਦੇਸ਼ ਨੂੰ ਆਜ਼ਾਦੀ ਦਵਾਈ ਹੈ।
Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਲਜਾਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸਦਨ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਉੱਤੇ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਦਨ ਵਿੱਚ ਨਫਰਤੀ ਭਾਸ਼ਣ ਦੇਣਾ ਨਿੰਦਣਯੋਗ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਠ ਕਰਨਾ ਸਿੱਖ ਧਰਮ ਦਾ ਅਟੁੱਟ ਅੰਗ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਯਾਦ ਕਰਵਾਇਆ ਕਿ ਗੁਰਬਾਣੀ ਪੜ੍ਹਨ ਵਾਲੇ ਸਿੱਖਾਂ ਨੇ ਹੀ ਦੇਸ਼ ਨੂੰ ਆਜ਼ਾਦੀ ਦਵਾਈ ਹੈ। ਇਸ ਮੌਕੇ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਤੇ ਖ਼ਾਸ ਕਰਕੇ ਅਮਿਤ ਸ਼ਾਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਤੇ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨ।
ਹਿਮਾਚਲ ਵਿੱਚ ਹੋਏ ਹਮਲਿਆਂ ਦੀ ਨਿਖੇਧੀ
ਇਸ ਮੌਕੇ ਧਾਮੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨੂੰ ਤੰਗ ਕਰਨਾ ਤੇ ਉਨ੍ਹਾਂ ਦੇ ਨਾਇਕਾਂ ਦੇ ਝੰਡੇ ਪਾੜਨਾ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਹਰ ਕਿਸੇ ਵਿਅਕਤੀ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਪ੍ਰਤੀ ਹੋ ਰਹੀਆਂ ਅਜਿਹੀਆਂ ਕਾਰਵਾਈਆਂ ਦੇ ਖ਼ਿਲਾਫ਼ ਪੁਲਿਸ ਤੇ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵੀ ਅਜਿਹੇ ਮਾਮਲੇ ਵਿੱਚ ਚੁੱਪ ਰਹਿਣਾ ਪੰਜਾਬ ਦੇ ਲੋਕਾਂ ਦੇ ਖ਼ਿਲਾਫ਼ ਭੁਗਤਣ ਵਾਲੀ ਗੱਲ ਹੈ। ਧਾਮੀ ਨੇ ਕਿਹਾ ਕਿ ਅਜਿਹੇ ਫਿਰਕੂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਅਮਿਤ ਸ਼ਾਹ ਨੇ ਕੀ ਕਿਹਾ ?
ਜ਼ਿਕਰ ਕਰ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਵੀ ਕੁਝ ਲੋਕ ਭਿੰਡਰਵਾਲਾ ਬਣਨਾ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
