Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਖਜ਼ਾਨਚੀ ਤਰਸੇਮ ਸਿੰਘ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਤਰਸੇਮ ਸਿੰਘ ਸਵੇਰੇ ਸੈਰ ਲਈ ਘਰੋਂ ਨਿਕਲਿਆ ਸੀ ਤੇ  ਦੁਆਬ ਨਹਿਰ 'ਤੇ ਬਣੇ ਫਲਾਈਓਵਰ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।