Amritsar News : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਵਰਿੰਦਰ ਸਿੰਘ ਕਾਦੀਆਂ ਨੂੰ ਵੱਡਾ ਝਟਕਾ, ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਦੋਸ਼ ਤੈਅ
ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Income Tax Return: ਸਰਕਾਰ ਨੇ ਕੀਤਾ ਐਲਾਨ, ਜੇ ਟੈਕਸ ਭਰਨਾ ਹੈ ਤਾਂ ਇਹ Document ਹੋਣਾ ਜ਼ਰੂਰੀ, ਨਹੀਂ ਤਾਂ ਨਹੀਂ ਭਰ ਸਕੋਗੇ ITR
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।