ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਲਕੇ SGPC ਕਰੇਗੀ ਵੱਡਾ ਤੇ ਅਹਿਮ ਐਲਾਨ
ਮਾਨ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਨੂੰ ਲੈ ਕੇ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ SGPC ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਕੱਲ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਬੁਲਾਇਆ ਗਿਆ ਹੈ.....
Punjab News: ਮਾਨ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਨੂੰ ਲੈ ਕੇ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ SGPC ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਕੱਲ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਖੇ ਬੁਲਾਇਆ ਗਿਆ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਮੈਂਬਰ ਤੇ ਅਧਿਕਾਰੀ ਸ਼ਾਮਲ ਹਨ ਤੇ ਇਸ ਲਈ ਬਾਕਾਇਦਾ ਸੱਦੇ ਪੱਤਰ ਵੀ ਭੇਜੇ ਜਾ ਚੁੱਕੇ ਹਨ। ਹਾਸਿਲ ਹੋਈ ਜਾਣਕਾਰੀ ਮੁਤਾਬਕ ਇਸ ਵਿਸ਼ੇਸ਼ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਨ ਦਾ ਮੱਤਾ ਤੇ ਇਸ ਨੂੰ ਲੈ ਕੇ ਅਗਲੀ ਰਣਨੀਤੀ ਕਰੇਗੀ ਤਿਆਰ ਤੇ ਗੁਰਬਾਣੀ ਪ੍ਰਸਾਰਣ ਸਬੰਧੀ ਕੋਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ।
ਗੁਰਬਾਣੀ ਦਾ ਪ੍ਰਸਾਰਣ ਮੁਫ਼ਤ
ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਗੁਰੁਦੁਆਰਾ ਐਕਟ ਵਿੱਚ ਇੱਕ ਧਾਰਾ ਜੋੜ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲਾ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਦੀ ਗੱਲ ਆਖੀ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ।
ਸਰਕਾਰ ਨੂੰ ਧਾਰਮਿਕ ਮਾਮਲਿਆਂ ਨੂੰ ਸਿਆਸੀ ਰੂਪ ਨਹੀਂ ਦੇਣਾ ਚਾਹੀਦਾ
ਇਸ ਸਬੰਧੀ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਨੂੰ ਧਾਰਮਿਕ ਮਾਮਲਿਆਂ ਨੂੰ ਸਿਆਸੀ ਰੂਪ ਨਹੀਂ ਦੇਣਾ ਚਾਹੀਦਾ।
ਹਰਜਿੰਦਰ ਸਿੰਘ ਧਾਮੀ ਕਿਹਾ ਕਿ ਸਟੇਟ ਨੂੰ ਇਸ ਐਕਟ 'ਚ ਬਦਲਾਅ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ''ਇਹ ਗੁਰਬਾਣੀ ਦਾ ਲਾਈਵ ਟੈਲੀਕਾਸਟ ਹੈ, ਇਸ ਉੱਤੇ ਕੋਈ ਵਿਵਾਦ ਖੜ੍ਹਾ ਕੀਤਾ ਜਾਵੇ, ਇਹ ਵੀ ਕੋਈ ਤੱਥਯੋਗ ਗੱਲ ਹੈ। ਇਸ ਮੁੱਦੇ ਨੂੰ ਸਿਆਸੀ ਬਣਾ ਦਿੱਤਾ। ਭਗਵੰਤ ਮਾਨ ਜੀ ਇਹ ਧਾਰਮਿਕ ਗੱਲਾਂ ਹਨ, ਇਸ 'ਚ ਸਿਆਸਤ ਨਾ ਲੈ ਕੇ ਆਈਏ।'' ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਸਪਸ਼ੱਟ ਕੀਤਾ ਕਿ ਇਸ ਟੈਲੀਕਾਸਟ ਲਈ ਕੋਈ ਪੈਸਾ ਨਹੀਂ ਲਿਆ ਜਾ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।