Gurdwara Sahib Gas Leakage Case: ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ।


ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ ਪੱਧਰ ਉੱਤੇ ਖੜ੍ਹੀ ਹੈ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਉਨ੍ਹਾਂ ਦੇ ਇਲਾਜ ਦਾ ਖਰਚਾ ਕਰੇਗੀ।


ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।


ਜਾਮਨੀ ਸਾਹਿਬ ਦੇ ਲੰਗਰ ਹਾਲ ਦੀ ਰਸੋਈ ਵਿੱਚ ਸ਼ੁੱਕਰਵਾਰ ਦੁਪਹਿਰ ਵੇਲੇ ਗੈਸ ਸਿਲੰਡਰ ਫਟਣ ਕਾਰਨ 5 ਵਿਦਿਆਰਥੀਆਂ ਸਮੇਤ 7 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।


ਜ਼ਖ਼ਮੀਆਂ ਦੀ ਪਛਾਣ ਸੇਵਾਦਾਰ ਦਲਜੀਤ ਸਿੰਘ, ਤਲਵਿੰਦਰ ਸਿੰਘ ਵਾਸੀ ਫਿਰੋਜ਼ਪੁਰ ਛਾਉਣੀ, ਵਿਦਿਆਰਥੀ ਗੁਰਬਖਸ਼ ਸਿੰਘ, ਜਗਸੀਰ ਸਿੰਘ, ਅਕਾਸ਼ਦੀਪ ਸਿੰਘ, ਰਾਮਭਗਵਾਨ ਸਿੰਘ, ਰਾਮਪਾਲ ਸਿੰਘ ਵਾਸੀਆਣ ਪਿੰਡ ਪਿਆਰੇਆਣਾ ਵਜੋਂ ਹੋਈ ਹੈ। ਤਲਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।  


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial