ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਦੀ ਚੋਣ ਲਈ ਐਲਾਨਿਆਂ ਉਮੀਦਵਾਰ, ਜਾਣੋ ਇਸ ਵਾਰ ਕਿਸ 'ਤੇ ਜਤਾਇਆ ਭਰੋਸਾ ?
ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਸੋਮਵਾਰ ਨੂੰ ਹੋਣੀਆਂ ਹਨ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।
ਇਸ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
— Sukhbir Singh Badal (@officeofssbadal) November 2, 2025
ਮੈਂ ਸਮੂਹ ਮੈਂਬਰ ਸਹਿਬਾਨ ਨੂੰ… pic.twitter.com/sTL1CHLzez
ਮੈਂ ਸਮੂਹ ਮੈਂਬਰ ਸਹਿਬਾਨ ਨੂੰ ਅਪੀਲ ਕਰਦਾ ਹਾਂ ਕਿ ਪੰਥ ਦੇ ਵਡੇਰੇ ਹਿੱਤਾਂ ਲਈ ਧਾਮੀ ਸਾਬ੍ਹ ਨੂੰ ਵੋਟ ਪਾਕੇ ਪ੍ਰਧਾਨ ਚੁਣਨ ਤਾਂ ਜੋ ਉਹ ਪੰਥ ਦੀ ਨੁਮਾਇੰਦਾ ਜਥੇਬੰਦੀ ਦੀ ਨਿਸ਼ਕਾਮ ਸੇਵਾ ਜਾਰੀ ਰੱਖਣ।
ਰਿਪੋਰਟਾਂ ਅਨੁਸਾਰ, ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬੀਬੀ ਜਗੀਰ ਕੌਰ ਦੇ ਨਾਮ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ, ਮੌਜੂਦਾ ਸਕੱਤਰ ਪ੍ਰਤਾਪ ਸਿੰਘ ਦਾ ਮੰਨਣਾ ਹੈ ਕਿ ਕੱਲ੍ਹ ਇੱਕ ਸਰਬਸੰਮਤੀ ਨਾਲ ਚੋਣ ਵੀ ਸੰਭਵ ਹੈ। ਮੁੱਖ ਸਕੱਤਰ ਨੇ ਸੰਕੇਤ ਦਿੱਤਾ ਕਿ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਮ 'ਤੇ ਸਰਬਸੰਮਤੀ ਨਾਲ ਸਹਿਮਤੀ ਹੋ ਸਕਦੀ ਹੈ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਚੁਣੇ ਹੋਏ ਹਨ ਅਤੇ 15 ਨਾਮਜ਼ਦ ਹਨ। ਇਨ੍ਹਾਂ ਵਿੱਚੋਂ ਕੁਝ ਦਾ ਦੇਹਾਂਤ ਹੋ ਗਿਆ ਹੈ ਜਾਂ ਅਸਤੀਫਾ ਦੇ ਦਿੱਤਾ ਹੈ। ਇਸ ਚੋਣ ਸੈਸ਼ਨ ਵਿੱਚ ਪ੍ਰਧਾਨ ਦੇ ਅਹੁਦੇ 'ਤੇ ਵੋਟ ਪਾਉਣ ਲਈ ਲਗਭਗ 148 ਮੈਂਬਰ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਦੋ ਵੱਡੇ ਸੰਮੇਲਨ ਕਰਦੀ ਹੈ, ਇੱਕ ਪ੍ਰਧਾਨ ਦੀ ਚੋਣ ਲਈ ਅਤੇ ਦੂਜਾ ਬਜਟ ਪਾਸ ਕਰਨ ਲਈ। ਇਹ ਸੈਸ਼ਨ ਪ੍ਰਧਾਨ ਦੀ ਚੋਣ ਲਈ ਬੁਲਾਇਆ ਗਿਆ ਹੈ।






















