Amritsar News: ਸ੍ਰੀ ਦਰਬਾਰ ਸਾਹਿਬ ਨੇੜੇ ਨੌਜਵਾਨ ਸ਼ਰਧਾਲੂਆਂ ਨਾਲ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਪ੍ਰਧਾਨ ਬਾਬਾ ਬਲਬੀਰ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਏ।
ਹਾਸਲ ਜਾਣਕਾਰੀ ਮੁਤਾਬਕ ਕੁੱਟਮਾਰ ਦਾ ਸ਼ਿਕਾਰ ਬਣੇ ਸਿੱਖ ਨੌਜਵਾਨਾਂ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਉਹ ਦਰਬਾਰ ਸਾਹਿਬ ਮੱਥਾ ਟੇਕਣ ਵਾਸਤੇ ਆਏ ਸਨ। ਇਸ ਦੌਰਾਨ ਇੱਥੇ ਸੈਲਾਨੀਆਂ ਦੀਆਂ ਫੋਟੋਆਂ ਖਿੱਚਣ ਵਾਲੇ ਫੋਟੋਗ੍ਰਾਫਰਾਂ ਨੇ ਬਿਨਾਂ ਕਾਰਨ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਉਧਰ, ਪੁਲਿਸ ਨੇ ਜ਼ਖ਼ਮੀ ਹੋਏ ਨੌਜਵਾਨਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ।
ਇਹ ਵੀ ਪੜ੍ਹੋ: Punjab Weather Today: ਪੰਜਾਬ 'ਚ ਗਰਮੀ ਦਾ ਕਹਿਰ, ਕਈ ਜ਼ਿਲ੍ਹਿਆ 'ਚ ਪਾਰਾ 44 ਤੋਂ ਪਾਰ, IMD ਨੇ ਜਾਰੀ ਕੀਤਾ ਯੈਲੋ ਅਲਰਟ
ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਵਾਇਰਲ ਵੀਡੀਓ ਵਿਚ ਕੁਝ ਨੌਜਵਾਨ ਸ਼ਰਧਾਲੂਆਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਪੁਲਿਸ ਨੂੰ ਇਸ ਮਾਮਲੇ ’ਚ ਕਾਰਵਾਈ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਕੁਝ ਫੋਟੋਗ੍ਰਾਫਰਾਂ ਵੱਲੋਂ ਅਜਿਹੀ ਘਿਨਾਉਣੀ ਹਰਕਤ ਕੀਤੀ ਗਈ ਹੈ ਤੇ ਜਿਹੜੇ ਲੋਕ ਇਸ ਵਿੱਚ ਦੋਸ਼ੀ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ਼ਰਧਾਲੂਆਂ ਨਾਲ ਲੁੱਟ-ਖਸੁੱਟ ਦੇ ਮਾਮਲੇ ਬੇਹੱਦ ਚਿੰਤਾਜਨਕ ਹਨ। ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਨੂੰ ਨੱਥ ਪਾਉਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।