Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।



ਸਮਾਗਮ ਮੌਕੇ ਵਿਚਾਰ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਹਰਮਿੱਤਰ ਸਿੰਘ ਨੇ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ