ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ ਰੇਖਾ ਉਲੀਕੀ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।

ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ।

ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ।

ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਦੇ ਤੌਰ ’ਤੇ ਮਨਾਉਣ ਦਾ ਐਲਾਨ ਕਰੇ।

ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਇਸੇ ਭਾਵਨਾ ਅਨੁਸਾਰ ਹੀ ਸਮਾਗਮ ਉਲੀਕਣ, ਨਾ ਕਿ ‘ਵੀਰ ਬਾਲ ਦਿਵਸ’ ਵਜੋਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget