Amritsar News: ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਸ ਸਾਲ 28 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। 



ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਇਸ ਸੰਜੀਦਾ ਮਾਮਲੇ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਆਖਿਆ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਲਾਲਪੁਰਾ ਵੱਲੋਂ ਸੋਸ਼ਲ ਮੀਡੀਆ ’ਤੇ ਇਹ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਾਹਿਬਜ਼ਾਦਿਆਂ ਦੀ ਯਾਦ ’ਚ ਪਿਛਲੇ ਸਾਲਾਂ ਅੰਦਰ ਕੋਈ ਵੀ ਵਿਦਿਅਕ ਅਦਾਰਾ ਨਹੀਂ ਖੋਲ੍ਹਿਆ ਗਿਆ। 


ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਤੱਥ ਰਹਿਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਸਿੱਖ ਇਤਿਹਾਸ ਦੇ ਨਾਇਕ ਹਨ, ਜਿਨ੍ਹਾਂ ਨੇ ਮਾਨਵਤਾ ਵਿਰੁੱਧ ਜ਼ੁਲਮ ਨੂੰ ਠੱਲ੍ਹਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ’ਤੇ ਸਤਿਕਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਾਮ ਸਿੱਖ ਇਤਿਹਾਸ ਅਤੇ ਸਿੱਖ ਸਿਧਾਤਾਂ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਲਾਨ ਉਪਰੰਤ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਈ ਗਈ ਸੀ, ਜਿਸ ਨੇ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਨਾਮ ਸੁਝਾਇਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Himachal Results 2022: ਕਾਂਗਰਸ ਨੇ 'Operation Lotus' ਤੋਂ ਬਚਣ ਲਈ ਹਿਮਾਚਲ ਦੇ ਵਿਧਾਇਕਾਂ ਨੂੰ ਰਾਜਸਥਾਨ ਭੇਜਣ ਦੀ ਬਣਾਈ ਯੋਜਨਾ : ਸੂਤਰ


Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਕੇਸ 'ਚ 36 ਮੁਲਜ਼ਮ ਨਾਮਜ਼ਦ, ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੰਜ ਘੰਟੇ ਪੁੱਛਗਿੱਛ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ