Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ।
ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ ਕਿ ਬਜਟ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਪੇਸ਼ ਕੀਤਾ। ਇਸ ਵਾਰ ਦੇ ਮੁੱਖ ਬਜਟ ਵਿੱਚ ਹਰਿਆਣਾ ਦੇ ਗੁਰਦੁਆਰੇ ਅਤੇ ਵਿਦਿਅਕ ਅਦਾਰਿਆਂ ਦਾ ਬਜਟ ਸ਼ਾਮਲ ਨਹੀਂ ਪਰ ਇਸ ਸਬੰਧ ਵਿੱਚ ਵੱਖਰੇ ਤੌਰ 57 ਕਰੋੜ ਰੁਪਏ ਦਾ ਸਪਲੀਮੈਟਰੀ ਬਜਟ ਰੱਖਿਆ ਗਿਆ। ਪਿਛਲੇ ਸਾਲ ਸਿੱਖ ਸੰਸਥਾ ਦਾ ਬਜਟ 988 ਕਰੋੜ ਰੁਪਏ ਸੀ।
ਜ਼ਿਕਰ ਕਰ ਦਈਏ ਕਿ 17 ਮਾਰਚ ਨੂੰ, HSGMC (ਐਡਹਾਕ) ਨੇ 2023-24 ਲਈ 106.50 ਕਰੋੜ ਰੁਪਏ ਦਾ ਆਪਣਾ ਪਹਿਲਾ ਬਜਟ ਪੇਸ਼ ਕੀਤਾ। ਇਸ ਦਾ ਉਦੇਸ਼ ਗੁਰਦੁਆਰਿਆਂ ਵਿੱਚ ਸਿਹਤ, ਸਿੱਖਿਆ ਅਤੇ ਹੋਰ ਸਹੂਲਤਾਂ ਨੂੰ ਅਪਗ੍ਰੇਡ ਕਰਨਾ ਹੈ।
ਹਰਿਆਣਾ ਵਿੱਚ ਕੁੱਲ 52 ਗੁਰਦੁਆਰੇ ਹਨ। HSGMC ਨੇ ਪਹਿਲਾਂ ਹੀ ਅਨੁਸੂਚੀ 1 ਦੇ ਸਾਰੇ ਅੱਠ ਇਤਿਹਾਸਕ ਗੁਰਦੁਆਰਿਆਂ ਦਾ ਨਿਯੰਤਰਣ ਸੰਭਾਲ ਲਿਆ ਹੈ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਹਰਿਆਣਾ ਦਾ ਬਜਟ ਇਸ ਵਾਰ ਮੁੱਖ ਐਸਜੀਪੀਸੀ ਬਜਟ ਦਾ ਹਿੱਸਾ ਨਹੀਂ ਹੋਵੇਗਾ, ਫਿਰ ਵੀ “ਸਥਿਤੀ ਅਨੁਸਾਰ” ਵਰਤੇ ਜਾਣ ਲਈ “ਸੰਕੇਤਕ” ਬਜਟ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।