Sudhir Suri  :  ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮਜੀਠੀ ਰੋਡ ਉੱਪਰ ਇਹ ਘਟਨਾ ਵਾਪਰੀ ਹੈ। ਸੁਧੀਰ ਸੂਰੀ ਉਸ ਵੇਲੇ ਗੋਲੀ ਮਾਰੀ, ਜਦੋਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਸੀ। ਸੂਤਰਾਂ ਮੁਤਾਬਕ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨਾਲ ਸਮਰਥਕ ਵੀ ਹਾਜ਼ਰ ਸਨ। ਇਸ ਦੌਰਾਨ ਹੀ ਸੁਧੀਰ ਸੂਰੀ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਗਈ। ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠਾ ਸੀ। ਇਸ ਦੌਰਾਨ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀ ਚਲਾ ਦਿੱਤੀ।


ਹਾਸਲ ਜਾਣਕਾਰੀ ਮੁਤਾਬਕ ਸ਼ਹਿਰ ’ਚ ਉਸ ਸਮੇਂ ਇੱਕ ਵੱਡੀ ਘਟਨਾ ਵਾਪਰੀ ,ਜਦੋਂ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ। ਇਹ ਲੀਡਰ ਪਹਿਲਾਂ ਵੀ ਕਾਫ਼ੀ ਵਿਵਾਦਾਂ ’ਚ ਰਿਹਾ ਹੈ, ਜਿਸ ਕਾਰਨ ਉਸ ਨੂੰ ਪੁਲਿਸ ਦੀ ਹਾਈ ਸਿਕਓਰਟੀ ਵੀ ਮਿਲੀ ਹੋਈ ਹੈ।


ਇਹ ਵੀ ਪੜ੍ਹੋ : Punjab Politics : ਸੀਐਮ ਭਗਵੰਤ ਮਾਨ ਬੋਲੇ - ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ , ਪਰਾਲੀ ਦੇ ਮੁੱਦੇ 'ਤੇ ਕੀ ਕੁੱਝ ਕਿਹਾ?

ਸੂਤਰਾਂ ਅਨੁਸਾਰ ਅੱਜ ਸ਼ਿਵ ਸੈਨਾ ਲੀਡਰ ਗੋਪਾਲ ਮੰਦਰ ਵਿਖੇ ਗਿਆ ਸੀ, ਜਿੱਥੇ ਮੰਦਰ ਦੇ ਹੀ ਇਕ ਹੋਰ ਆਗੂ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਗੂ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਅਤਿ ਗੰਭੀਰ ਦੱਸੀ ਜਾ ਰਹੀ ਹੈ।


ਦੱਸ ਦੇਈਏ ਕਿ ਸ਼ਿਵ ਸੈਨਾ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ 'ਚ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧਰੀ ਸੂਰੀ 'ਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ।