Amritsar news: ਅੰਮ੍ਰਿਤਸਰ 'ਚ ਜੂਆ ਖੇਡਣ ਦੌਰਾਨ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ
Amritsar news: ਬੀਤੀ ਰਾਤ ਅੰਮ੍ਰਿਤਸਰ ਦੇ ਕਟੜਾ ਦੂਲੋ ਵਿੱਚ ਜੂਆ ਖੇਡਣ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ।
Amritsar news: ਬੀਤੀ ਰਾਤ ਅੰਮ੍ਰਿਤਸਰ ਦੇ ਕਟੜਾ ਦੂਲੋ ਵਿੱਚ ਜੂਆ ਖੇਡਣ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਦੀ ਮੌਤ ਹੋ ਗਈ ਹੈ ਅਤੇ ਦੋ ਜ਼ਖ਼ਮੀ ਹੋ ਗਏ ਹਨ।
ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ ਪੌਣੇ ਦੋ ਵਜੇ ਦੇ ਕਰੀਬ ਜਾਣਕਾਰੀ ਮਿਲੀ ਸੀ ਕਿ ਪੁਰਾਣੇ ਸ਼ਹਿਰ ਦੇ ਕਟਰਾ ਦੂਲੋ ਹਿੱਸੇ 'ਚ ਦੋ ਗੁੱਟਾਂ ਵਿਚਾਲੇ ਗੋਲੀ ਚੱਲੀ ਹੈ। ਇਸ ਤੋਂ ਬਾਅਦ ਪੁਲਿਸ ਨੇ ਉੱਥੇ ਪਹੁੰਚ ਕੇ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਦੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਵੱਡਾ ਹਾਦਸਾ, ਫਰਿੱਜ ਦੀ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਪਿਓ-ਪੁੱਤ ਦੀ ਮੌਤ, ਇੱਕ ਜ਼ਖਮੀ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਕਾਰ ਪੁਰਾਣੀ ਦੁਸ਼ਮਣੀ ਸੀ ਜਿਸ ਕਰਕੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਈ। ਪਰ ਜਦੋਂ ਪੁਲਿਸ ਨੂੰ ਪੁੱਛਿਆ ਗਿਆ ਕਿ ਇਹ ਝੜਪ ਜੂਏ ਨੂੰ ਲੈ ਕੇ ਹੋਈ ਹੈ ਤਾਂ ਪੁਲਿਸ ਨੇ ਕਿਹਾ ਕਿ ਉਹ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jalandhar Crime: ਦੀਵਾਲੀ ਵਾਲੀ ਰਾਤ ਜਨਾਨੀ ਦਾ ਕਾਰਾ, ਚਾਰ ਬੱਚਿਆਂ ਤੋਂ ਖੋਹਿਆ ਪਿਓ ਦਾ ਸਹਾਰਾ