Amritsar news: ਵੱਡੀ ਵਾਰਦਾਤ! ਅੰਮ੍ਰਿਤਸਰ ਦੇ ਚਮਰੰਗ ਰੋਡ 'ਤੇ ਦਿਨ ਦਿਹਾੜੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
Amritsar news: ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ‘ਤੇ ਦਿਨ ਦਿਹਾੜੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ 10-15 ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ।
Amritsar news: ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ‘ਤੇ ਦਿਨ ਦਿਹਾੜੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ 10-15 ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀ ਲੱਗਣ ਕਰਕੇ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮੌਕੇ ਪੀੜਤ ਨੌਜਵਾਨ ਸੋਜਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕੁਝ ਨੌਜਵਾਨ ਜਿਨਾਂ ਨਾਲ ਮੇਰੀ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਉਨ੍ਹਾਂ ਨੇ ਅੱਜ ਮੇਰੇ ‘ਤੇ ਗੋਲੀਆਂ ਚਲਾ ਦਿੱਤੀਆਂ।
ਪੀੜਤ ਨੇ ਦੱਸਿਆ ਕਿ ਉਸ ‘ਤੇ ਪਹਿਲਾਂ ਵੀ ਹਮਲਾ ਕੀਤਾ ਗਿਆ ਸੀ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ ਸੀ। ਉੱਥੇ ਹੀ ਜ਼ਖਮੀ ਨੌਜਵਾਨ ਦੀ ਮਾਤਾ ਪਿੰਕੀ ਨੇ ਦੱਸਿਆ ਕਿ ਮੇਰੇ ਲੜਕੇ ਨੂੰ ਕੁਝ ਨੌਜਵਾਨਾਂ ਨੂੰ ਗੋਲੀ ਮਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਵੀ ਇਹ ਨੌਜਵਾਨਾਂ ਨੂੰ ਮੇਰੇ ਮੁੰਡੇ ਨੂੰ ਧਮਕੀਆਂ ਦਿੱਤੀਆਂ ਸਨ ਅਤੇ ਅੱਜ ਉਨ੍ਹਾਂ ਨੇ ਮੇਰੇ ਮੁੰਡੇ ‘ਤੇ ਗੋਲੀਆਂ ਚਲਾ ਦਿੱਤੀਆਂ। ਮੈਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੀ ਹਾਂ।
ਇਹ ਵੀ ਪੜ੍ਹੋ: Punjab News: ਔਰਤਾਂ ਲਈ ਖ਼ੁਸ਼ਖ਼ਬਰੀ ! ਸਰਕਾਰ ਦੇਣ ਜਾ ਰਹੀ ਹੈ 1000 ਰੁਪਏ ਪ੍ਰਤੀ ਮਹੀਨਾ, ਵਿੱਤ ਵਿਭਾਗ ਨੂੰ ਭੇਜੀ ਫ਼ਾਇਲ
ਉੱਥੇ ਹੀ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਚਮਰੰਗ ਰੋਡ ‘ਤੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਅਸੀਂ ਮੌਕੇ ‘ਤੇ ਪੁੱਜੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab news: ਪਰਾਲੀ ਨਾ ਸਾੜਨ ਲਈ ਇਸ ਨੌਜਵਾਨ ਨੇ ਲੱਭਿਆ ਹੱਲ, ਸੀਲਿੰਗ ਟਾਇਲਾਂ ਕੀਤੀਆਂ ਤਿਆਰ, ਦੱਸਿਆ ਵਰਤਣ ਦਾ ਤਰੀਕਾ