Amritsar Firing Case: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਬੀਤੇ ਦਿਨ ਹੋਈ ਫਾਇਰਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਹੁਣ ਇਸ ਘਟਨਾ ਵਿੱਚ ਸ਼ਾਮਲ 11 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਅਤੇ ਇਨਾਂ ਪਾਸੋਂ ਇੱਕ ਪਿਸਟਲ ਅਤੇ 22 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। 


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ  ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਇਹਨਾਂ ਵਿੱਚ ਆਪਸੀ ਤਕਰਾਰ ਹੋਈ ਹੈ ਜਿਸਦੇ ਚਲਦੇ ਇਹ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹਨਾਂ ਕੋਲੋ 1 ਪਿਸਤੌਲ ਵੀ ਬਰਾਮਦ ਕੀਤਾ ਹੈ 



ਜਾਣਕਾਰੀ ਮੁਤਾਬਕ ਵਿਦੇਸ਼ ਭੇਜਣ ਨੂੰ ਲੈ ਕੇ ਵੀਜ਼ਾ ਆਉਣ ਤੋਂ ਬਾਅਦ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਹ ਝਗੜਾ ਹੋ ਗਿਆ ਸੀ।  ਜਿਸ ਦੌਰਾਨ ਸ਼ਰੇਆਮ ਗੋਲੀਆਂ ਚੱਲੀਆਂ ਅਤੇ ਗੋਲੀਆਂ ਚੱਲਣ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 



ਗੋਲਿਆ ਇੰਨੇ ਜ਼ਬਰਦਸਤ ਤਰੀਕੇ ਨਾਲ ਚਲਾਈਆਂ ਗਈਆਂ ਸਨ ਕਿ ਆਲੇ ਦੁਆਲੇ ਦੇ ਲੋਕਾਂ ਨੇ ਘਰਾਂ ਅੰਦਰ ਵੜਕੇ ਆਪਣੀ ਜਾਨ ਬਚਾਈ ਹੈ, ਉਥੇ ਹੀ ਪੁਲਿਸ ਵੀ ਮੌਕੇ ਤੇ ਪਹੁੰਚੀ ਹੈ ਜਿਨ੍ਹਾਂ ਵਲੋ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ