Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਿਨਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਅਕਾਲ ਤਖ਼ਤ ਦੇ ਸਕੱਤਰੇਤ 'ਤੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਬਾਦਲ ਸਮੇਤ 15 ਦੇ ਕਰੀਬ ਅਕਾਲੀ ਦਲ ਦੀ ਸਰਕਾਰ 'ਚ 2007 ਤੋਂ ਲੈ ਕੇ 2017 ਤੱਕ ਮੰਤਰੀ ਰਹਿ ਚੁੱਕੇ ਲੀਡਰਾਂ ਨੂੰ ਤਲਬ ਕੀਤਾ ਸੀ। 


ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਸਿਕੰਦਰ ਸਿੰਘ ਮਲੂਕਾ  ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸਣੇ ਲਗਪਗ 12 ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ। ਦੋਵਾਂ ਸਾਬਕਾ ਮੰਤਰੀਆਂ ਨੇ ਪਹਿਲਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਮਗਰੋਂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆਪੋ ਆਪਣਾ ਸਪੱਸ਼ਟੀਕਰਨ ਸੌਂਪਿਆ। 


ਸਾਬਕਾ ਮੰਤਰੀ ਸਰਵਣ ਸਿੰਘ ਫਿਲੋਰ ਨੇ ਦੱਸਿਆ ਕਿ ਉਹ ਸਿਰਫ਼ 2012 ਤੋਂ ਲੈ ਕੇ 2014 ਤੱਕ ਮੰਤਰੀ ਰਹੇ ਸਨ ਅਤੇ ਇਸ ਮਗਰੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜੋ ਵੀ ਘਟਨਾਵਾਂ ਵਾਪਰੀਆਂ ਸਨ, ਉਹ 2015 ਵਿੱਚ ਵਾਪਰੀਆਂ ਸਨ। ਉਨ੍ਹਾਂ ਸਪੱਸ਼ਟੀਕਰਨ ਵਿੱਚ ਆਪਣੀ ਇਹ ਸਥਿਤੀ ਸਪੱਸ਼ਟ ਕੀਤੀ ਹੈ ਅਤੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਵਿੱਚ ਜੋ ਵੀ ਆਦੇਸ਼ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। 


ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦਿਵਾਉਣ ਵਾਲੇ ਫ਼ੈਸਲੇ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਇਹ ਫ਼ੈਸਲਾ ਸਿੱਖ ਸੰਗਤ ਨੇ ਅਪ੍ਰਵਾਨ ਕਰ ਦਿੱਤਾ ਸੀ ਤਾਂ ਇਸ ਨੂੰ ਸਹੀ ਕਿਵੇਂ ਕਿਹਾ ਜਾ ਸਕਦਾ ਹੈ। ਇਸ ਸਬੰਧੀ ਫ਼ੈਸਲਾ ਲੈਣ ਵਾਲੇ ਉਸ ਵੇਲੇ ਦੇ ਜਥੇਦਾਰ ਦੀ ਜ਼ਿੰਮੇਵਾਰੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸ ਕਿਸ ਕੋਲੋਂ ਪੁੱਛ ਪੜਤਾਲ ਕਰਨੀ ਹੈ, ਇਸ ਦਾ ਫੈਸਲਾ ਅਕਾਲ ਤਖ਼ਤ ਦੇ ਜਥੇਦਾਰ ਨੇ ਕਰਨਾ ਹੈ।


 ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪੋ ਆਪਣਾ ਸਪੱਸ਼ਟੀਕਰਨ ਦਿੱਤਾ ਸੀ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial