Punjab News: ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਵੇਗਾ 316 ਸ਼ਰਧਾਲੂਆਂ ਦਾ ਸਿੱਖ ਜੱਥਾ
Amritsar News: ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।
Amritsar News: ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਬਣਾਉਣ ਦੇ ਲਈ ਇੱਕ ਸਿੱਖ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੀ ਬਰਸੀ ਦੇ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਹ ਵੀ ਪੜ੍ਹੋ: Ludhiana News: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ੍ਰੀ, ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 339 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 316 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰਾਂਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜੱਥਾ ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।
ਇਹ ਵੀ ਪੜ੍ਹੋ: Punjab News: ਟਰੈਕਟਰਾਂ ਦੀਆਂ ਦੌੜਾਂ ਦੌਰਾਨ ਦਿਲ ਦਹਿਲਾਉਣ ਵਾਲਾ ਹਾਦਸਾ, ਬੇਕਾਬੂ ਹੋ ਲੋਕਾਂ 'ਤੇ ਜਾ ਚੜ੍ਹਿਆ ਟੈਰਕਟਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।